ਅੰਮ੍ਰਿਤਸਰ (ਦਲਜੀਤ)- ਸਰਕਾਰੀ ਮੈਡੀਕਲ ਕਾਲਜ ਵਿਚ ਦੇਰ ਸ਼ਾਮ ਲੈਟਰ ਬੰਬ ਡਿੱਗਿਆ ਹੈ। ਇਸ ਦੌਰਾਨ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕੇ. ਡੀ. ਸਿੰਘ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਆਪੋ-ਆਪਣੇ ਅਹੁਦੇ ਛੱਡਣ ਦੀ ਇੱਛਾ ਪ੍ਰਗਟਾਈ ਹੈ। ਪ੍ਰਿੰਸੀਪਲ ਡਾਇਰੈਕਟਰ ਡਾ. ਰਾਜੀਵ ਦੇਵਗਨ ਅਤੇ ਸੁਪਰਡੈਂਟ ਡਾ. ਕੇ.ਡੀ. ਸਿੰਘ ਵਲੋਂ ਦਿੱਤੇ ਅਸਤੀਫ਼ੇ ਦੀ ਪੁਸ਼ਟੀ ਹੋ ਗਈ ਹੈ।
ਪੜ੍ਹੋ ਇਹ ਵੀ ਖ਼ਬਰ: ਲੁਧਿਆਣਾ: ਬੈਂਕ ਦੇ ਸੁਰੱਖਿਆ ਗਾਰਡ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਬਾਥਰੂਮ ‘ਚੋਂ ਮਿਲੀ ਲਾਸ਼
ਜਾਣਕਾਰੀ ਅਨੁਸਾਰ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਕਾਲਜ ਦੀ ਕੈਂਸਰ ਯੂਨਿਟ ਦੇ ਮੁਖੀ ਹਨ, ਨੇ ਵਿਭਾਗ ਦੇ ਡਾਇਰੈਕਟਰ ਨੂੰ ਲਿਖੇ ਪੱਤਰ ਵਿਚ ਕਿਹਾ ਹੈ ਕਿ ਉਹ ਹਮੇਸ਼ਾ ਹੀ ਤਨਦੇਹੀ ਅਤੇ ਮਿਹਨਤ ਨਾਲ ਡਿਊਟੀ ਕਰਦੇ ਹਨ। ਕੋਰੋਨਾ ਸਾਡੇ ਵਿਚ ਅੱਗੇ ਰਹਿ ਕੇ ਕੰਮ ਨਹੀਂ ਕਰਦੇ। ਕੈਂਸਰ ਵਿਭਾਗ ਵਿਚ ਹੁਣ ਮਰੀਜ਼ ਪ੍ਰਤੀ ਦਿਨ ਵਧ ਰਹੇ ਹਨ। ਦੋਨੋਂ ਕੰਮ ਮਹੱਤਵਪੂਰਨ ਹਨ, ਇਸ ਲਈ ਉਹ ਪ੍ਰਿੰਸੀਪਲ ਡਾਇਰੈਕਟਰ ਦਾ ਅਹੁਦਾ ਹੁਣ ਨਹੀਂ ਸੰਭਾਲ ਸਕਦੇ। ਕ੍ਰਿਪਾ ਕਰਕੇ ਕਿਸੇ ਹੋਰ ਨੂੰ ਇਹ ਅਹੁਦਾ ਦਿੱਤਾ ਜਾਵੇ।
ਪੜ੍ਹੋ ਇਹ ਵੀ ਖ਼ਬਰ: ਸਕਿਓਰਿਟੀ ਵਾਪਸ ਲੈਣ ਸਬੰਧੀ ਸੂਚਨਾ ਲੀਕ ਹੋਣ ਦਾ ਮਾਮਲਾ, ਸਰਕਾਰ ਨੇ ਸੀਲਬੰਦ ਰਿਪੋਰਟ ਲਈ ਮੰਗਿਆ ਸਮਾਂ
ਦੂਜੇ ਪਾਸੇ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕੇ. ਡੀ. ਸਿੰਘ, ਜੋ ਬਾਇਰੋਲੋਜੀ ਵਿਭਾਗ ਦੇ ਮੁਖੀ ਹਨ, ਦੀ ਅਗਵਾਈ ’ਚ ਅਹਿਮ ਪ੍ਰੀਖਿਆਵਾਂ ਕਰਵਾਈਆਂ ਜਾਂਦੀਆਂ ਹਨ, ਵਿਭਾਗ ਦੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਆਪਣਾ ਅਹੁਦਾ ਛੱਡਣ ਦੀ ਇੱਛਾ ਵੀ ਪ੍ਰਗਟਾਈ ਹੈ।
ਪੜ੍ਹੋ ਇਹ ਵੀ ਖ਼ਬਰ: ਕੈਨੇਡਾ ’ਚ ਟਰੱਕ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜਿਆ ਤਰਨਤਾਰਨ ਦਾ ਨੌਜਵਾਨ, ਜਨਵਰੀ ’ਚ ਸੀ ਵਿਆਹ
ਮੋਰਿੰਡਾ ਵਿਖੇ ਬਰਾਤੀਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਪਿਆ ਚੀਕ-ਚਿਹਾੜਾ
NEXT STORY