ਅਜਨਾਲਾ/ਅੰਮ੍ਰਿਤਸਰ (ਸੰਧੂ) : ਬੀਤੇ ਦਿਨੀਂ ਸ਼੍ਰੀਨਗਰ ’ਚ ਅੱਤਵਾਦੀ ਹਮਲੇ ਦੌਰਾਨ ਕਸਬਾ ਚਮਿਆਰੀ ਦੇ ਮਾਰੇ ਗਏ ਦੋ ਨੌਜਵਾਨਾਂ ਦੇ ਪਰਿਵਾਰਾਂ ਦੀ ਬਾਂਹ ਫੜਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ. ਸਿੰਘ ਉਬਰਾਏ ਵੱਲੋਂ ਪੀੜਤ ਪਰਿਵਾਰਾਂ ਦੀ 2500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਸਬੰਧੀ ਦੁੱਖ ਅਤੇ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਡਾ. ਐੱਸ.ਪੀ. ਸਿੰਘ ਓਬਰਾਏ ਨੇ ਅੱਜ ਟਰੱਸਟ ਦੀ ਮਾਝਾ ਜ਼ੋਨ ਦੀ ਟੀਮ ਨੂੰ ਕਸਬਾ ਚਮਿਆਰੀ ਵਿਖੇ ਪੀੜਤ ਪਰਿਵਾਰਾਂ ਕੋਲ ਭੇਜ ਕੇ ਚਾਲੂ ਫ਼ਰਵਰੀ ਮਹੀਨੇ ਦੀ ਪੈਨਸ਼ਨ ਦੇ ਪਹਿਲੇ ਚੈੱਕ ਦੋਵਾਂ ਮ੍ਰਿਤਕ ਨੌਜਵਾਨਾਂ ਅੰਮ੍ਰਿਤਪਾਲ ਸਿੰਘ ਅਤੇ ਰੋਹਿਤ ਮਸੀਹ ਦੀਆਂ ਬਦਨਸੀਬ ਮਾਵਾਂ ਨੂੰ ਕਸਬੇ ਦੇ ਮੋਹਤਬਰਾਂ ਦੀ ਮੌਜੂਦਗੀ ’ਚ ਸੌਂਪੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੰਘ ਸਿੱਧੂ, ਮਾਝਾ ਜੋਨ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਵਿੱਤ ਸਕੱਤਰ ਨਵਜੀਤ ਸਿੰਘ ਘਈ ਨੇ ਦੱਸਿਆ ਕਿ ਸ਼੍ਰੀਨਗਰ ਵਿਖੇ ਮਜ਼ਦੂਰੀ ਕਰਨ ਗਏ ਉਕਤ ਦੋਵਾਂ ਨੌਜਵਾਨਾਂ ਜਿਨ੍ਹਾਂ ਨੂੰ ਅੱਤਵਾਦੀਆਂ ਵੱਲੋਂ ਮਿਥ ਕੇ ਕੀਤੇ ਹਮਲੇ ਦੌਰਾਨ ਮਾਰ ਦਿੱਤਾ ਗਿਆ ਸੀ। ਫਿਰ ਇਸ ਘਟਨਾ ਸਬੰਧੀ ਟਰੱਸਟ ਦੀ ਮਾਝਾ ਟੀਮ ਵੱਲੋਂ ਡਾ.ਓਬਰਾਏ ਨਾਲ ਸੰਪਰਕ ਕੀਤਾ ਗਿਆ।
ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, 12 ਵਜੇ ਤੱਕ ਖਾਣ-ਪੀਣ ਵਾਲੀਆਂ ਥਾਵਾਂ ਮੁਕੰਮਲ ਬੰਦ ਕਰਨ ਦੇ ਹੁਕਮ
ਆਰਥਿਕ ਪੱਖੋਂ ਕਮਜ਼ੋਰ ਦੋਵ੍ਹਾਂ ਕਿਰਤੀ ਪਰਿਵਾਰਾਂ ਨਾਲ ਹੋਏ ਇਸ ਧੱਕੇ ਬਾਰੇ ਜਦੋਂ ਡਾ.ਓਬਰਾਏ ਨੂੰ ਦੱਸਿਆ ਤਾਂ ਉਨ੍ਹਾਂ ਤੁਰੰਤ ਫੈਸਲਾ ਲੈਂਦਿਆਂ ਦੋਵਾਂ ਮ੍ਰਿਤਕ ਨੌਜਵਾਨਾਂ ਦੀਆਂ ਮਾਵਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਉਮਰ ਭਰ ਲਈ ਪੈਨਸ਼ਨ ਦੇਣ ਦੇ ਆਦੇਸ਼ ਦਿੱਤੇ, ਜਿਸ ਅਧੀਨ ਅੱਜ ਟਰੱਸਟ ਦੀ ਟੀਮ ਨੇ ਜਿੱਥੇ ਦੋਵਾਂ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ, ਉਥੇ ਹੀ ਪੈਨਸ਼ਨ ਦੇ ਪਹਿਲੇ ਚੈੱਕ ਵੀ ਸੌਂਪੇ। ਇਸ ਦੌਰਾਨ ਦੋਵਾਂ ਪੀੜਤ ਪਰਿਵਾਰਾਂ ਤੋਂ ਇਲਾਵਾ ਕਸਬਾ ਚਮਿਆਰੀ ਦੀ ਪੰਚਾਇਤ ਅਤੇ ਇਲਾਕੇ ਦੇ ਮੋਹਤਬਰਾਂ ਨੇ ਇਸ ਵੱਡੇ ਪਰਉਪਕਾਰ ਲਈ ਡਾ.ਓਬਰਾਏ ਦਾ ਵਿਸ਼ੇਸ਼ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਜਰਨੈਲ ਸਿੰਘ ਜ਼ੈਲਦਾਰ, ਗੁਰਜੰਟ ਸਿੰਘ ਸੋਹੀ, ਗੁਰਵਿੰਦਰ ਸਿੰਘ ਗੋਲੂ, ਜਸਪਾਲ ਢਿੱਲੋਂ, ਬਲਜੀਤ ਸਿੰਘ, ਜੱਗਾ ਮਸੀਹ, ਤੋਤੀ ਮਸੀਹ, ਮੁਨਸ਼ੀ ਕੁਲਵੰਤ ਸਿੰਘ, ਬਲਦੇਵ ਮਸੀਹ ਆਦਿ ਤੋਂ ਇਲਾਵਾ ਇਲਾਕੇ ਦੇ ਹੋਰ ਪਤਵੰਤੇ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਔਰਤ ਨੂੰ ਕੁੱਤਿਆਂ ਵਲੋਂ ਨੋਚ-ਨੋਚ ਕੇ ਮਾਰਨ ਦੇ ਮਾਮਲੇ ’ਚ ਮਨੁੱਖੀ ਅਧਿਕਾਰ ਕਮਿਸ਼ਨ ਦਾ ਸਖ਼ਤ ਐਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਪਤਨੀ ਤੇ ਸਹੁਰਿਆਂ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸਦਮੇ 'ਚ ਪਰਿਵਾਰ
NEXT STORY