ਮੋਹਾਲੀ (ਨਿਆਮੀਆਂ) : ਪੰਜਾਬ ਓਲੰਪਿਕ ਐਸੋਸੀਏਸ਼ਨ, ਐੱਸ. ਏ. ਐੱਸ. ਨਗਰ ਦੇ ਦਫ਼ਤਰ ਵਿਖੇ ਪੰਜਾਬ ਗੱਤਕਾ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ ਹੋਈ। ਇਸ ਮੀਟਿੰਗ 'ਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ ਅਤੇ ਸਕੱਤਰਾਂ ਨੇ ਹਿੱਸਾ ਲਿਆ। ਡਾ. ਰਾਜਿੰਦਰ ਸਿੰਘ ਸੋਹਲ (ਰਾਸ਼ਟਰਪਤੀ ਐਵਾਰਡੀ) ਨੂੰ ਸਰਬਸੰਮਤੀ ਨਾਲ ਪੰਜਾਬ ਗੱਤਕਾ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ। ਡਾ. ਸੋਹਲ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਵੀ ਪ੍ਰਧਾਨ ਹਨ। ਡਾ. ਰਾਜਿੰਦਰ ਸਿੰਘ ਸੋਹਲ ਨੇ ਗੱਤਕੇ ਦੀ ਪ੍ਰਫੁੱਲਤਾ ਅਤੇ ਪ੍ਰਚਾਰ-ਪ੍ਰਸਾਰ ਲਈ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਯਤਨਾਂ ਸਦਕਾ ਗੱਤਕੇ ਨੂੰ ਰਾਸ਼ਟਰੀ ਪੱਧਰ, ਖੇਲੋ ਇੰਡੀਆ, ਖੇਡਾਂ ਵਤਨ ਪੰਜਾਬ ਦੀਆਂ ਅਤੇ ਪੰਜਾਬ ਦੀਆਂ ਖੇਡਾਂ 'ਚ ਸ਼ਾਮਲ ਕਰਵਾਉਣ ਲਈ ਮਹੱਤਵਪੂਰਨ ਉਪਰਾਲੇ ਕੀਤੇ ਗਏ ਹਨ। ਉਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਯੁੱਧ ਨਸਿਆਂ ਵਿਰੁੱਧ ਵਿੱਚ ਕਾਫ਼ੀ ਯੋਗਦਾਨ ਪਾ ਰਹੇ ਹਨ। ਉਹ ਗੱਤਕੇ ਨੂੰ ਅੰਤਰਰਾਸ਼ਟਰੀ ਪੱਧਰ ਤੱਕ ਲਿਜਾਣ ਲਈ ਵੀ ਲਗਾਤਾਰ ਮਿਹਨਤ ਕਰ ਰਹੇ ਹਨ।
ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਪੁਲਸ ਵਿੱਚੋਂ ਉੱਚ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਉਹ ਆਪਣੀ ਉੱਚੀ ਸ਼ਖ਼ਸੀਅਤ, ਈਮਾਨਦਾਰੀ ਅਤੇ ਸਮਾਜ ਸੇਵਾ ਲਈ ਜਾਣੇ ਜਾਂਦੇ ਹਨ। ਉਹ ਸਿੱਖਿਆ ਅਤੇ ਪਰਉਪਕਾਰ ਦੇ ਖੇਤਰ ਨਾਲ ਵੀ ਲੰਬੇ ਸਮੇਂ ਤੋਂ ਜੁੜੇ ਹੋਏ ਹਨ। ਡਾ. ਰਾਜਿੰਦਰ ਸਿੰਘ ਸੋਹਲ ਲਾਅ ਵਿੱਚ ਪੀ.ਐੱਚ.ਡੀ. ਹਨ ਅਤੇ ਉਹ ਐਮ.ਏ. ਪੁਲਸ ਐਡਮਿਨਿਸਟ੍ਰੇਸ਼ਨ ਵਿੱਚ ਗੋਲਡ ਮੈਡਲਿਸਟ ਵੀ ਹਨ। ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਗੱਤਕਾ ਐਸੋਸੀਏਸ਼ਨ ਵੱਲੋਂ ਗੱਤਕੇ ਦੀ ਖੇਡ ਨੂੰ ਹੋਰ ਉੱਚੇ ਪੱਧਰ ’ਤੇ ਪਹੁੰਚਾਉਣ ਅਤੇ ਨੌਜਵਾਨਾਂ ਨੂੰ ਇਸ ਰਵਾਇਤੀ ਖੇਡ ਨਾਲ ਜੋੜਨ ਲਈ ਹੋਰ ਉਪਰਾਲੇ ਕੀਤੇ ਜਾਣ ਦੀ ਉਮੀਦ ਹੈ।
ਉਨ੍ਹਾਂ ਨੂੰ ਦੋ ਵਾਰ ਭਾਰਤ ਦੇ ਰਾਸ਼ਟਰਪਤੀ ਵੱਲੋਂ ਗੈਲੈਂਟਰੀ ਮੈਡਲ ਅਤੇ ਮੈਰੀਟੋਰੀਅਸ ਸਰਵਿਸ ਮੈਡਲ ਨਾਲ ਵੀ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਪੰਜਾਬ ਚੀਫ਼ ਮਿਨਿਸਟਰ ਮੈਡਲ ਅਤੇ ਸਟੇਟ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਹ ਇੱਕ ਲੋਕ-ਮਿੱਤਰ, ਮਿਲਣਸਾਰ ਅਤੇ ਹਰਮਨ-ਪਿਆਰੇ ਪੁਲਿਸ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ। ਇਸ ਤੋਂ ਇਲਾਵਾ ਸ੍ਰ ਬਲਜਿੰਦਰ ਸਿੰਘ ਤੂਰ ਨੂੰ ਜਨਰਲ ਸਕੱਤਰ, ਦਵਿੰਦਰ ਸਿੰਘ ਜੁਗਨੀ ਸੀਨੀਅਰ ਮੀਤ ਪ੍ਰਧਾਨ ,ਅਰਸਦ ਡਾਲ਼ੀ ਨੂੰ ਮੀਤ ਪ੍ਰਧਾਨ , ਡਾ. ਕੁਲਦੀਪ ਸਿੰਘ (ਪ੍ਰਿੰਸੀਪਲ) ਖ਼ਜ਼ਾਨਚੀ, ਸ੍ਰ ਰਘਵੀਰ ਸਿੰਘ ਸਕੱਤਰ ,ਮੈਡਮ ਜਗ ਕਿਰਨ ਕੌਰ ਵੜੈਂਚ ਨੂੰ ਜਾਇੰਟ ਸਕੱਤਰ ਅਤੇ ਕੁਲਦੀਪ ਸਿੰਘ ਧਾਲੀਵਾਲ, ਪਰਮਿੰਦਰ ਸਿੰਘ ਕੰਡਾ ਅਤੇ ਇੰਦਰਜੀਤ ਸਿੰਘ ਮੱਲੀ ਨੂੰ ਮੈਂਬਰ ਚੁਣਿਆ ਗਿਆ ਹੈ।
ਕੈਪਸੂਲ ਅਤੇ ਗੋਲੀਆਂ ਸਮੇਤ 4 ਗ੍ਰਿਫ਼ਤਾਰ
NEXT STORY