ਜਲੰਧਰ (ਸੁਧੀਰ, ਸੋਨੂੰ)— ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਵੱਡੇ ਪੈਮਾਨੇ ’ਤੇ ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ, ਜਿਨ੍ਹਾਂ ’ਚ ਜਲੰਧਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੀ ਤਬਾਦਲਾ ਕੀਤਾ ਗਿਆ ਸੀ। ਉਨ੍ਹਾਂ ਦੀ ਥਾਂ ’ਤੇ ਡਾ. ਸੁਖਚੈਨ ਸਿੰਘ ਗਿੱਲ ਨੂੰ ਲਗਾਇਆ ਗਿਆ ਸੀ।
ਨਵੇਂ ਪੁਲਸ ਕਮਿਸ਼ਨਰ ਦੇ ਅਹੁਦੇ ’ਤੇ ਤਾਇਨਾਤ ਕੀਤੇ ਗਏ ਡਾ. ਸੁਖਚੈਨ ਸਿੰਘ ਗਿੱਲ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣਾ ਉਨ੍ਹਾਂ ਦਾ ਮੁੱਖ ਮਕਸਦ ਹੋਵੇਗਾ।
ਸ਼੍ਰੋਮਣੀ ਅਕਾਲੀ ਦਲ ਨੇ ਮਲੋਟ ਤੋਂ ਹਰਪ੍ਰੀਤ ਸਿੰਘ ਕੋਟਭਾਈ ਨੂੰ ਐਲਾਨਿਆ ਉਮੀਦਵਾਰ
NEXT STORY