ਬੰਗਾ (ਵੈੱਬ ਡੈਸਕ): ਬੰਗਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਡਾ. ਸੁਖਵਿੰਦਰ ਸੁੱਖੀ ਨੇ ਦੇਰ ਰਾਤ ਧੰਨ-ਧੰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਪਵਿੱਤਰ ਅਸਥਾਨ 'ਤੇ ਨਤਮਸਤਕ ਹੋ ਕੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਉਨ੍ਹਾਂ ਦੇ ਧਿਆਨ ਵਿਚ ਆਈ ਸੀ ਕਿ ਕੁੱਝ ਲੋਕਾਂ ਵੱਲੋਂ ਇਹ ਪ੍ਰਚਾਰਿਆ ਜਾ ਰਿਹਾ ਹੈ ਕਿ ਇੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੀੜਾਂ ਦਾ ਮਰਿਆਦਾ ਮੁਤਾਬਕ ਸਤਿਕਾਰ ਨਹੀਂ ਹੋਇਆ।
ਡਾ. ਸੁੱਖੀ ਨੇ ਦੱਸਿਆ ਕਿ ਉਹ ਪਿਛਲੇ 65 ਸਾਲਾਂ ਤੋਂ ਇਸ ਅਸਥਾਨ ਨਾਲ ਜੁੜੇ ਹੋਏ ਹਨ ਅਤੇ ਉਨ੍ਹਾਂ ਦੇ ਦਾਦਾ-ਦਾਦੀ ਅਤੇ ਮਾਤਾ-ਪਿਤਾ ਵੀ ਇਸ ਸਥਾਨ ਦੀ ਮਹਿਮਾ ਬਾਰੇ ਗੱਲ ਕਰਦੇ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਉਹ ਪਵਿੱਤਰ ਅਸਥਾਨ ਹੈ ਜਿੱਥੇ ਕਦੇ ਵੀ ਮਰਿਆਦਾ ਭੰਗ ਨਹੀਂ ਹੋ ਸਕਦੀ। ਉਨ੍ਹਾਂ ਅੱਗੇ ਕਿਹਾ ਕਿ ਜਿੰਨਾ ਮਾਨ-ਸਤਿਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਸ ਅਸਥਾਨ 'ਤੇ ਹੁੰਦਾ ਹੈ, ਉਨ੍ਹਾਂ ਨੇ ਅੱਜ ਤੱਕ ਕਿਸੇ ਹੋਰ ਥਾਂ 'ਤੇ ਅਜਿਹਾ ਸਤਿਕਾਰ ਨਹੀਂ ਦੇਖਿਆ।
ਆਪਣੇ ਆਪ ਨੂੰ ਹਲਕੇ ਦਾ ਨੁਮਾਇੰਦਾ ਅਤੇ ਇਸ ਘਰ ਦਾ 'ਕੂਕਰ' ਦੱਸਦਿਆਂ ਡਾ. ਸੁੱਖੀ ਨੇ ਕਿਹਾ ਕਿ ਅੱਧੀ ਰਾਤ ਨੂੰ ਵੀ ਇਸ ਸਥਾਨ ਦੀ ਮਰਿਆਦਾ ਦੀ ਰਾਖੀ ਕਰਨਾ ਉਨ੍ਹਾਂ ਦੀ ਡਿਊਟੀ ਹੈ। ਉਨ੍ਹਾਂ ਨੇ ਵਿਰੋਧ ਕਰਨ ਵਾਲੇ ਅਤੇ ਪੱਖ ਰੱਖਣ ਵਾਲੇ ਦੋਵਾਂ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਰਲ ਕੇ ਇਸ ਸਥਾਨ ਦਾ ਸਤਿਕਾਰ ਕਰਨ। ਉਨ੍ਹਾਂ ਕਿਹਾ ਕਿ ਇੱਥੇ ਆਉਣ ਵਾਲੇ ਸ਼ਰਧਾਲੂਆਂ ਦੇ ਮਨ ਵਿਚ ਜਿੰਨੀ ਸ਼ਰਧਾ ਰਾਜਾ ਸਾਹਿਬ ਪ੍ਰਤੀ ਹੈ, ਓਨੀ ਹੀ ਸ਼ਰਧਾ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਪ੍ਰਤੀ ਵੀ ਰੱਖਦੇ ਹਨ।
ਪਾਵਨ ਸਰੂਪਾਂ ਬਾਰੇ CM ਮਾਨ ਦੇ ਖੁਲਾਸੇ ਦੀ ਡੇਰਾ ਪ੍ਰਬੰਧਕਾਂ ਨੇ ਕੱਢੀ ਫੂਕ, ਕੀ ਝੂਠ ਬੋਲ ਰਹੇ ਨੇ ਮਾਨ ?
NEXT STORY