ਤਰਨਤਾਰਨ (ਰਮਨ,ਰਾਜੂ)- ਜ਼ਿਲ੍ਹੇ ਦੇ ਕਸਬਾ ਫਤਿਆਬਾਦ ਵਿਖੇ ਇਕ 25 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਿਕਰਯੋਗ ਹੈ ਕਿ ਬੀਤੇ 2 ਦਿਨ ਪਹਿਲਾਂ ਵੀ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ-ਵਿਆਹ ਦਾ ਝਾਂਸਾ ਦੇ ਕੁੜੀ ਨੂੰ ਕੀਤਾ ਅਗਵਾ, ਫਿਰ ਚੂੜਾ ਪਹਿਨਾ ਕੇ ਕੀਤਾ...
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਫਤਿਆਬਾਦ ਦੇ ਨਿਵਾਸੀ ਸੰਜੂ ਕੁਮਾਰ (25) ਪੁੱਤਰ ਤਿਲਕ ਰਾਜ ਜੋ ਲੰਮੇਂ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ ਦੀ ਓਵਰਡੋਜ਼ ਕਰਕੇ ਮੌਤ ਹੋ ਗਈ। ਪਿਤਾ ਤਿਲਕ ਰਾਜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਰੀਬ ਢਾਈ ਮਹੀਨੇ ਪਹਿਲਾਂ ਉਸਦੇ ਵੱਡੇ ਬੇਟੇ ਸਰਵਣ ਕੁਮਾਰ ਦੀ ਵੀ ਨਸ਼ੇ ਦੀ ਓਵਰਡੋਜ਼ ਕਰਕੇ ਮੌਤ ਹੋ ਚੁੱਕੀ ਹੈ। ਤਿਲਕ ਰਾਜ ਨੇ ਦੱਸਿਆ ਕਿ ਉਸਦਾ ਘਰ ਨਸ਼ੇ ਨੇ ਤਬਾਹ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਵੱਡਾ ਬੇਟਾ ਸਰਵਣ ਜੋ ਸ਼ਾਦੀਸ਼ੁਦਾ ਸੀ ਅਤੇ ਸੰਜੂ ਕੁਵਾਰਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਇਲਾਕੇ ਵਿਚ ਨਸ਼ਾ ਖੁਲ੍ਹੇਆਮ ਵਿਕ ਰਿਹਾ ਹੈ, ਜਿਸ ਨੂੰ ਰੋਕਣ ’ਚ ਪੁਲਸ ਪ੍ਰਸ਼ਾਸਨ ਅਸਫਲ ਸਾਬਤ ਹੋ ਰਿਹਾ ਹੈ। ਇਥੇ ਦੱਸਣਯੋਗ ਹੈ ਕਿ ਬੀਤੇ ਦੋ ਦਿਨ ਪਹਿਲਾਂ ਕਸਬਾ ਫਤਿਆਬਾਦ ਦੀ ਵਾਲਮੀਕਿ ਕਾਲੋਨੀ ਦੇ ਇਕ ਨੌਜਵਾਨ ਦੀ ਓਵਰਡੋਜ਼ ਦੇ ਚੱਲਦਿਆਂ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ-ਪੰਜਾਬ: ਗੁਰਦਾਸਪੁਰ ਦੇ ਮੁੰਡੇ ਦੀ ਹੁਸ਼ਿਆਰਪੁਰ ਤੋਂ ਅਜਿਹੀ ਹਾਲਤ 'ਚ ਮਿਲੀ ਲਾਸ਼, ਖ਼ਬਰ ਜਾਣ ਖੜ੍ਹੇ ਹੋ ਜਾਣਗੇ ਰੌਂਗਟੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੂਬੇ 'ਚ ਵੱਡਾ ਕਦਮ ਚੁੱਕਣ ਜਾ ਰਿਹਾ ਟਰਾਂਸਪੋਰਟ ਵਿਭਾਗ, ਪੰਜਾਬ ਸਰਕਾਰ ਨੇ ਦਿੱਤੇ ਹੁਕਮ
NEXT STORY