ਜਲੰਧਰ (ਵੈੱਬ ਡੈਸਕ, ਸੋਨੂੰ)- ਜਲੰਧਰ ਦੇ ਪਠਾਨਕੋਟ ਰੋਡ ਸਥਿਤ ਪਿੰਡ ਰਾਓਵਾਲੀ ਵਿਚ ਪਟਾਕਾ ਮਾਰਕੀਟ ਲੱਗੇਗੀ। ਸੋਮਵਾਰ ਨੂੰ ਪ੍ਰਸ਼ਾਸਨ ਵੱਲੋਂ ਰੈੱਡਕ੍ਰਾਸ ਭਵਨ ਵਿਚ ਲੱਕੀ ਡਰਾਅ ਕੱਢੇ ਗਏ ਹਨ। ਇਸ ਵਿਚ ਕੁੱਲ੍ਹ 410 ਬਿਨੇਕਾਰਾਂ ਵਿਚੋਂ 20 ਕਾਰੋਬਾਰੀਆਂ ਨੂੰ ਪਟਾਕਿਆਂ ਅਸਥਾਈ ਦੁਕਾਨਾਂ ਲਈ ਲਾਇਸੈਂਸ ਜਾਰੀ ਕੀਤੇ ਗਏ ਹਨ। ਇਸ ਦੇ ਇਲਾਵਾ 2 ਵਾਧੂ ਡਰਾਅ ਵੀ ਕੱਢੇ ਗਏ ਹਨ ਤਾਂਕਿ ਕਿਸੇ ਵਪਾਰੀ ਦਾ ਲਾਇਸੈਂਸ ਰੱਦ ਹੋਣ 'ਤੇ ਉਨ੍ਹਾਂ ਨੂੰ ਮੌਕਾ ਦਿੱਤਾ ਜਾ ਸਕੇ।
ਤਿਉਹਾਰੀ ਸੀਜ਼ਨ ਵਿਚ ਪਟਾਕਾ ਬਾਜ਼ਾਰ ਸਜਾਉਣ ਲਈ ਸ਼ਹਿਰ ਭਰ ਦੇ ਕਾਰੋਬਾਰੀਆਂ ਵਿਚ ਭਾਰੀ ਉਤਸ਼ਾਹ ਵੇਖਿਆ ਗਿਆ। ਅਸਥਾਈ ਦੁਕਾਨਾਂ ਲਗਾਉਣ ਲਈ ਕੁੱਲ੍ਹ 410 ਵਪਾਰੀਆਂ ਨੇ ਬੇਨਤੀਆਂ ਪੱਤਰ ਜਮ੍ਹਾ ਕਰਵਾਏ ਸਨ। ਏ.ਡੀ.ਸੀ. ਅਮਨਿੰਦਰ ਕੌਰ ਦੀ ਮੌਜੂਦਗੀ ਵਿਚ ਪਾਰਦਰਸ਼ਿਤਾ ਦੇ ਨਾਲ ਡਰਾਅ ਦੀ ਪ੍ਰਕਿਰਿਆ ਪੂਰੀ ਕੀਤੀ ਗਈ। 20 ਕਾਰੋਬਾਰੀਆਂ ਦੇ ਨਾਂ ਦਾ ਐਲਾਨ ਤੋਂ ਬਾਅਦ ਪ੍ਰਸ਼ਾਸਨ ਨੇ ਤੁਰੰਤ ਉਨ੍ਹਾਂ ਦੇ ਲਾਇਸੈਂਸ ਜਾਰੀ ਕਰ ਦਿੱਤੇ।
ਇਹ ਵੀ ਪੜ੍ਹੋ: ਸੋਸ਼ਲ ਮੀਡੀਆ 'ਤੇ ਮਸ਼ਹੂਰ ਪੰਜਾਬ ਦੇ ਇਸ ਇੰਫਲੂਐਂਸਰ 'ਤੇ ਪੁਲਸ ਦੀ ਵੱਡੀ ਕਾਰਵਾਈ

ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨਾ ਜ਼ਰੂਰੀ
ਪ੍ਰਸ਼ਾਸਨ ਨੇ ਪਟਾਕੇ ਵੇਚਣ ਵਾਲਿਆਂ ਨੂੰ ਸੁਰੱਖਿਆ ਮਾਪਦੰਡਾਂ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਦਿੱਤੇ ਹਨ। ਹਾਦਸਿਆਂ ਨੂੰ ਰੋਕਣ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਹਰੇਕ ਦੁਕਾਨ ਦੇ ਬਾਹਰ ਰੇਤ ਦੀਆਂ ਬਾਲਟੀਆਂ, ਪਾਣੀ ਦੀਆਂ ਟੈਂਕੀਆਂ ਅਤੇ ਅੱਗ ਬੁਝਾਉਣ ਵਾਲੇ ਯੰਤਰ ਰੱਖੇ ਜਾਣ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਸੁਰੱਖਿਆ ਉਪਾਵਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ: 'ਪੱਪੀ ਸਵੀਟਸ' ਦੇ ਮਾਲਕ ਦੇ ਪੁੱਤਰ ਆਰਵ ਤਲਵਾੜ ਦਾ ਹੋਇਆ ਸਸਕਾਰ, ਧਾਹਾਂ ਮਾਰ ਰੋਇਆ ਪਰਿਵਾਰ

ਅਦਾਲਤ ਕੇਸ ਜਾਣ ਕਾਰਨ ਖ਼ਰਾਬ ਹੋਏ 6 ਦਿਨ
ਦੂਜੇ ਪਾਸੇ ਪਟਾਕਾ ਮਾਰਕੀਟ ਦੇ ਪ੍ਰਧਾਨ ਵਿਕਾਸ ਭੰਡਾਰੀ ਨੇ ਕਿਹਾ ਕਿ ਤਿਆਰੀਆਂ ਵਿਚ ਥੋੜ੍ਹੀ ਦੇਰੀ ਹੋਈ ਹੈ। ਪਿੰਡ ਦੇ ਸਰਪੰਚ ਵੱਲੋਂ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੇ ਜਾਣ ਦੇ ਕਾਰਨ ਕਰੀਬ 6 ਦਿਨ ਦਾ ਸਮਾਂ ਖ਼ਰਾਬ ਹੋ ਗਿਆ ਸੀ। ਪਟਾਕਾ ਐਸੋਸੀਏਸ਼ਨ ਨੇ ਪ੍ਰਸ਼ਾਸਨ ਦੇ ਕੰਮਕਾਜ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਹਰ ਵਾਰ ਪਟਾਕਾ ਮਾਰਕੀਟ ਲਗਾਉਣ ਲਈ ਸਹੀ ਜਗ੍ਹਾ ਲੱਭਣ 'ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਿਛਲੇ ਸਾਲ ਜਗ੍ਹਾ ਦੀ ਘਾਟ ਕਾਰਨ ਪਾਰਕਿੰਗ ਦੀ ਭਾਰੀ ਪਰੇਸ਼ਾਨੀ ਆਈ ਸੀ। ਵਪਾਰੀਆਂ ਨੇ ਆਪਣੇ ਨੁਕਸਾਨ ਦੀ ਭਰਪਾਈ ਨਾ ਹੋਣ ਬਾਰੇ ਵੀ ਚਿੰਤਾ ਪ੍ਰਗਟ ਕੀਤੀ। ਇਸ ਵਾਰ ਬਿਹਤਰ ਵਿਵਸਥਾ ਲਈ 13 ਏਕੜ ਦੀ ਜਗ੍ਹਾ 'ਤੇ ਪਟਾਕਾ ਮਾਰਕੀਟ ਸਜਾਈ ਜਾ ਰਹੀ ਹੈ।
ਇਹ ਵੀ ਪੜ੍ਹੋ: ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ ਜਤਾਇਆ ਦੁੱਖ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ
NEXT STORY