ਲੁਧਿਆਣਾ (ਸੇਠੀ)- ਡਾਇਰੈਕਟੋਰੇਟ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਅਤੇ ਐੱਸ. ਟੀ. ਐੱਫ਼ ਦੀ ਟੀਮ ਵੱਲੋਂ ਸਾਂਝੇ ਤੌਰ 'ਤੇ ਚਲਾਈ ਗਈ ਮੁਹਿੰਮ ਤਹਿਤ ਮਹਾਨਗਰ ਦੇ ਸਥਾਨਕ ਸਰਾਫ਼ਾ ਬਾਜ਼ਾਰ 'ਚ ਇਕ ਮਸ਼ਹੂਰ ਗਹਿਣਿਆਂ ਦੀ ਦੁਕਾਨ 'ਤੇ ਛਾਪਾ ਮਾਰਿਆ ਗਿਆ | ਜ਼ਿਕਰਯੋਗ ਹੈ ਕਿ ਅਧਿਕਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਦੁਬਈ ਤੋਂ ਸੋਨੇ ਦੀ ਤਸਕਰੀ ਕਰਕੇ ਲੁਧਿਆਣਾ ਲੈ ਕੇ ਆ ਰਿਹਾ ਹੈ। ਸੂਚਨਾ ਮਿਲਣ ਮਗਰੋਂ ਅਧਿਕਾਰੀਆਂ ਨੇ ਮੁਸਤੈਦੀ ਵਿਖਾਉਂਦੇ ਹੋਏ ਰਸਤੇ 'ਚ ਜਾਂਚ ਕਰਕੇ ਤਸਕਰ ਨੂੰ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਬਿਆਨ ਦਿੱਤਾ ਕਿ ਉਹ ਲੁਧਿਆਣਾ ਵਿੱਚ ਸੋਨਾ ਕਿਤੇ ਵੇਚ ਕੇ ਦੁਕਾਨ ਦੇ ਮਾਲਕ ਤੱਕ ਪਹੁੰਚਾਉਣ ਜਾ ਰਿਹਾ ਸੀ। ਇਸ ਨੂੰ ਆਧਾਰ ਮੰਨਦਿਆਂ ਡੀ. ਆਰ. ਆਈ. ਅਧਿਕਾਰੀਆਂ ਨੇ ਅਗਲੀ ਕਾਰਵਾਈ ਕੀਤੀ।
ਵਿਭਾਗੀ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਰਵਾਈ ਅਜੇ ਸ਼ੁਰੂਆਤੀ ਪੜਾਅ 'ਤੇ ਹੈ, ਇਸ ਦੇ ਨਾਲ ਹੀ ਜ਼ਬਤ ਕੀਤਾ ਗਿਆ ਸੋਨੇ ਦਾ ਭਾਰ ਅਤੇ ਇਸ ਦੀ ਬਾਜ਼ਾਰੀ ਕੀਮਤ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਜਿਸ 'ਤੇ ਹੁਣ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਵੱਡੇ ਖ਼ੁਲਾਸੇ ਹੋਣਗੇ।
ਇਹ ਵੀ ਪੜ੍ਹੋ : ਅਹਿਮ ਖ਼ਬਰ: ਹਜ਼ਾਰਾਂ ਲੋਕਾਂ ਨੂੰ ਇਸ ਵਾਰ ਨਹੀਂ ਮਿਲੇਗੀ 2 ਰੁਪਏ ਵਾਲੀ ਕਣਕ, ਕਈ ਕਾਰਡਧਾਰਕਾਂ ਦੇ ਕੱਟੇ ਜਾਣਗੇ ਨਾਮ
ਦੂਜੇ ਪਾਸੇ ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ 3 ਕਿਲੋ ਸੋਨਾ ਦੁਬਈ ਤੋਂ ਲਿਆਂਦਾ ਗਿਆ ਸੀ, ਜਿਸ ਵਿਚੋਂ ਡੇਢ ਕਿਲੋ ਸੋਨਾ ਦਿੱਲੀ ਵਿਚ ਅਤੇ ਡੇਢ ਕਿਲੋ ਸੋਨਾ ਇਥੇ ਵੇਚਿਆ ਗਿਆ ਸੀ, ਜਿਸ ਦੇ ਮੱਦੇਨਜ਼ਰ ਡੀ. ਆਰ. ਆਈ. ਵਿਭਾਗ ਨੇ ਸ਼ਿਵਾਂਸ ਨਾਮਕ ਗਹਿਣਿਆਂ ਦੀ ਦੁਕਾਨ 'ਤੇ ਛਾਪਾ ਮਾਰਿਆ ਹੈ। ਇਸ ਦੇ ਨਾਲ ਹੀ ਛਾਪੇਮਾਰੀ ਦੌਰਾਨ ਆਸ-ਪਾਸ ਦੇ ਦੁਕਾਨਦਾਰਾਂ ਵਿੱਚ ਵੀ ਹੜਕੰਪ ਮੱਚ ਗਿਆ। ਫਿਲਹਾਲ ਵਿਭਾਗ ਨੇ ਉਕਤ ਦੁਕਾਨ ਦੇ ਸਾਰੇ ਦਸਤਾਵੇਜ਼ ਜ਼ਬਤ ਕਰ ਲਏ ਹਨ ਅਤੇ ਡਿਲੀਵਰ ਕੀਤੇ ਗਏ ਸੋਨੇ ਦੀ ਜਾਂਚ ਕੀਤੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਵਿਭਾਗ ਦੀ ਕਾਰਵਾਈ ਜਾਰੀ ਸੀ।
ਇਹ ਵੀ ਪੜ੍ਹੋ : ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਪੰਜਾਬ ਪੁਲਸ ਸਖ਼ਤ, ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤਾ ਅਹਿਮ ਬਿਆਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਮੁੜ ਅਹੁਦਾ ਸੰਭਾਲਣ ਮਗਰੋਂ ਮਨੀਸ਼ਾ ਗੁਲਾਟੀ ਦਾ ਪਹਿਲਾ ਬਿਆਨ, CM ਮਾਨ ਨੂੰ ਲੈ ਕੇ ਆਖ਼ੀ ਇਹ ਗੱਲ
NEXT STORY