ਤਰਨਤਾਰਨ, (ਰਾਜੂ)- ਥਾਣਾ ਸਿਟੀ ਪੱਟੀ ਦੀ ਪੁਲਸ ਨੇ ਹੈਰੋਇਨ ਪੀ ਰਹੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਗੁਰਮੁੱਖ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਟੀ-ਪੁਆਇੰਟ ਪਿੰ੍ਰਗੜੀ ਤੋਂ ਝਾੜੀਆਂ 'ਚ ਬੈਠ ਕੇ ਹੈਰੋਇਨ ਪੀ ਰਹੇ ਗੁਰਪ੍ਰਤਾਪ ਸਿੰਘ ਉਰਫ ਗੋਪੀ ਪੁੱਤਰ ਬਲਵਿੰਦਰ ਸਿੰਘ, ਕੁਲਦੀਪ ਸਿੰਘ ਪੁੱਤਰ ਰਣਧੀਰ ਸਿੰਘ ਤੇ ਜ਼ੋਰਾਵਰ ਸਿੰਘ ਪੁੱਤਰ ਜਸਬੀਰ ਸਿੰਘ ਵਾਸੀਆਨ ਰੂੜੀਵਾਲਾ ਨੂੰ ਇਕ ਪੰਨੀ, ਮਾਚਿਸ ਤੇ ਦਸ ਰੁਪਏ ਦੇ ਨੋਟ ਸਣੇ ਗ੍ਰਿਫਤਾਰ ਕੀਤਾ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੁੜ ਮੁਲਾਜ਼ਮ ਵਰਗ ਦੀ ਨਾਰਾਜ਼ਗੀ ਸਹੇੜਨ ਦੇ ਰਾਹ ਪਈ ਹੋਈ ਹੈ 'ਕੈਪਟਨ ਸਰਕਾਰ'
NEXT STORY