ਲੁਧਿਆਣਾ (ਗੌਤਮ)- ਪਿੰਡ ਦਾਦ ਵਿਖੇ ਪ੍ਰਵਾਸੀ ਭਾਰਤੀ ਦੇ ਘਰੋਂ ਇਕ ਜੋੜੇ ਅਤੇ ਉਸ ਦੇ ਸਾਥੀ ਨੇ ਮਿਲ ਕੇ ਨਕਦੀ ਅਤੇ ਗਹਿਣੇ ਚੋਰੀ ਕਰ ਲਏ। ਐੱਨ.ਆਰ.ਆਈ. ਨੂੰ ਜਿਵੇਂ ਹੀ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰ ਲਿਆ। ਜੀਤ ਸਿੰਘ ਵਾਸੀ ਪਿੰਡ ਦਾਦ ਦੇ ਬਿਆਨਾਂ ’ਤੇ ਪੁਲਸ ਨੇ ਉਸ ਦੇ ਡਰਾਈਵਰ ਕੁਲਵਿੰਦਰ ਸਿੰਘ, ਉਸ ਦੀ ਪਤਨੀ ਜਸਵੀਰ ਕੌਰ ਅਤੇ ਉਨ੍ਹਾਂ ਦੇ ਸਾਥੀ ਜਸ਼ਨਪ੍ਰੀਤ ਸਿੰਘ ਖਿਲਾਫ਼ ਕੇਸ ਦਰਜ ਕੀਤਾ ਹੈ।
ਪੁਲਸ ਨੂੰ ਦਿੱਤੇ ਆਪਣੇ ਬਿਆਨ ’ਚ ਜੀਤ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਉਸ ਦਾ ਡਰਾਈਵਰ ਸੀ ਅਤੇ ਉਸ ਦੀ ਪਤਨੀ ਉਸ ਦੇ ਘਰ ਕੰਮ ਕਰਦੀ ਸੀ। ਜੀਤ ਸਿੰਘ ਦਾ ਪਰਿਵਾਰ ਵਿਦੇਸ਼ ’ਚ ਹੈ ਅਤੇ ਉਹ ਵੀ ਵਿਦੇਸ਼ ਤੋਂ ਆਇਆ ਹੋਇਆ ਹੈ। ਉਸ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਕਿਤੇ ਗਿਆ ਹੋਇਆ ਸੀ ਤਾਂ ਉਸ ਦੀ ਮਾਤਾ ਨੇ ਫੋਨ ਕਰ ਕੇ ਦੱਸਿਆ ਕਿ ਜਸਵੀਰ ਕੌਰ ਉਨ੍ਹਾਂ ਦੇ ਘਰੋਂ ਇਕ ਬੈਗ ਅਤੇ ਦੋ ਲਿਫਾਫੇ ਲੈ ਕੇ ਗਈ ਹੈ।
ਇਹ ਵੀ ਪੜ੍ਹੋ- ਹਸਪਤਾਲ 'ਚ 'ਬੱਤੀ ਗੁੱਲ',ਹਨੇਰੇ 'ਚ ਨਾ ਲੱਭੇ ਡਾਕਟਰ ਤਾਂ 'ਰੌਸ਼ਨੀ' ਨੇ ਆਟੋ 'ਚ ਦਿੱਤਾ ਬੱਚੇ ਨੂੰ ਜਨਮ
ਉਹ ਆਪਣੇ ਦੋਸਤ ਜਸ਼ਨਪ੍ਰੀਤ ਸਿੰਘ ਨਾਲ ਮੋਟਰਸਾਈਕਲ ’ਤੇ ਗਿਆ ਹੋਇਆ ਹੈ। ਜਦੋਂ ਉਸ ਨੇ ਘਰ ਜਾ ਕੇ ਦੇਖਿਆ ਤਾਂ ਬੈੱਡਰੂਮ ’ਚ ਪਈ ਅਲਮਾਰੀ ’ਚੋਂ ਸਾਰਾ ਸਾਮਾਨ ਖਿਲਰਿਆ ਪਿਆ ਸੀ ਅਤੇ ਅਲਮਾਰੀ ’ਚ ਰੱਖੀ ਕਰੀਬ 80 ਹਜ਼ਾਰ ਰੁਪਏ ਦੀ ਨਕਦੀ ਤੇ ਗਹਿਣੇ ਗਾਇਬ ਸਨ। ਜਦਕਿ ਉਸ ਦਾ ਡਰਾਈਵਰ ਵੀ ਪਿਛਲੇ 3-4 ਦਿਨਾਂ ਤੋਂ ਬਿਨਾਂ ਦੱਸੇ ਕਿਤੇ ਚਲਾ ਗਿਆ ਸੀ। ਏ.ਐੱਸ.ਆਈ. ਨਵੀਨ ਕੁਮਾਰ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਜੈਜੋਂ ਕਾਰ ਹਾਦਸਾ : ਤਿੰਨ ਦਿਨ ਬਾਅਦ ਵੀ ਸਰਚ ਟੀਮ ਦੇ ਹੱਥ ਖ਼ਾਲੀ, ਪਾਣੀ 'ਚ ਰੁੜ੍ਹੇ ਲੋਕਾਂ ਦਾ ਨਹੀਂ ਮਿਲਿਆ ਕੋਈ ਸੁਰਾਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਹਿਲਾਂ ਧੋਖੇ ਨਾਲ ਹੜੱਪ ਲਈ ਜਾਇਦਾਦ, ਜਦੋਂ ਦਰਜ ਕਰਵਾਈ ਸ਼ਿਕਾਇਤ ਤਾਂ ਦੇਣ ਲੱਗੇ ਜਾਨੋਂ ਮਾਰਨ ਦੀਆਂ ਧਮਕੀਆਂ
NEXT STORY