ਨਾਭਾ (ਰਾਹੁਲ) : ਨਾਭਾ ਦੇ ਪਟਿਆਲਾ ਗੇਟ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਕ ਟਰੱਕ 'ਚੋਂ ਡਰਾਈਵਰ ਦੀ ਲਾਸ਼ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਕੰਡਕਟਰ ਵੀ ਟਰੱਕ 'ਚੋਂ ਬੇਹੋਸ਼ੀ ਦੀ ਹਾਲਤ 'ਚ ਮਿਲਿਆ। ਜਾਣਕਾਰੀ ਮੁਤਾਬਕ ਮ੍ਰਿਤਕ ਟਰੱਕ ਡਰਾਈਵਰ ਦੀ ਪਛਾਣ ਗੁਰਪ੍ਰੀਤ ਸਿੰਘ ਪਿੰਡ ਕਟਾਲਾ, ਜ਼ਿਲ੍ਹਾ ਸਮਰਾਲਾ ਵੱਜੋਂ ਹੋਈ ਹੈ। ਗੁਰਪ੍ਰੀਤ ਸਿੰਘ 3 ਦਿਨ ਪਹਿਲਾਂ ਗਾਜ਼ੀਆਬਾਦ ਤੋਂ ਸਕਰੈਪ ਭਰ ਕੇ ਰਵਾਨਾ ਹੋਇਆ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਨਾਭਾ ਜੇਲ੍ਹ 'ਚ ਗੈਂਗਸਟਰ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਪਤਨੀ ਦੇ ਨਾਜਾਇਜ਼ ਸਬੰਧਾਂ ਨੂੰ ਦੱਸਿਆ ਕਾਰਨ
ਉਸ ਨੇ ਇਹ ਸਕਰੈਪ ਗੋਬਿੰਦਗੜ੍ਹ ਵਿਖੇ ਉਤਾਰਨਾ ਸੀ ਪਰ ਇਹ ਕਿਸੇ ਨੂੰ ਨਹੀਂ ਪਤਾ ਕਿ ਉਹ ਨਾਭਾ ਕਿਵੇਂ ਪਹੁੰਚ ਗਿਆ। ਇਸ ਮੌਕੇ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਅਤੇ ਰਿਸ਼ਤੇਦਾਰ ਨੇ ਕਿਹਾ ਕਿ 3 ਦਿਨ ਪਹਿਲਾਂ ਸਰਹਿੰਦ ਤੋਂ ਗੁਰਪ੍ਰੀਤ ਉਨ੍ਹਾਂ ਦੇ ਨਾਲ ਹੀ ਸੀ। ਫਿਰ ਉਹ ਅੱਗੇ ਲੰਘ ਗਿਆ ਅਤੇ ਬਾਅਦ 'ਚ ਉਸ ਦਾ ਮੋਬਾਇਲ ਬੰਦ ਆਉਣ ਲੱਗ ਗਿਆ। ਇਸ ਤੋਂ ਬਾਅਦ ਗੁਰਪ੍ਰੀਤ ਦੀ ਲਾਸ਼ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ : 'ਕੋਰੋਨਾ' ਦਾ ਘਰਾਂ 'ਚ ਇਲਾਜ ਕਰਵਾ ਰਹੇ ਮਰੀਜ਼ਾਂ ਲਈ ਵੱਡੀ ਖ਼ਬਰ, ਕੀਤਾ ਗਿਆ ਅਹਿਮ ਐਲਾਨ
ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਕਿਸੇ ਨੇ ਕਤਲ ਕੀਤਾ ਹੈ। ਇਸ ਮੌਕੇ ਨਾਭਾ ਦੇ ਐਸ. ਐਚ. ਓ. ਸੁਰਿੰਦਰ ਭੱਲਾ ਨੇ ਕਿਹਾ ਕਿ ਵੱਖ-ਵੱਖ ਪਹਿਲੂਆਂ 'ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਮ੍ਰਿਤਕ ਦੇ ਸਰੀਰ 'ਤੇ ਕਿਸੇ ਵੀ ਤਰ੍ਹਾਂ ਦਾ ਕੋਈ ਨਿਸ਼ਾਨ ਨਹੀਂ ਪਾਇਆ ਗਿਆ ਹੈ ਪਰ ਫਿਰ ਵੀ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਤਾਂ ਜੋ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਕੋਰੋਨਾ ਨੇ ਲਾਈ ਰੇਲ ਗੱਡੀਆਂ 'ਤੇ ਬ੍ਰੇਕ, 10 ਵਿਸ਼ੇਸ਼ ਐਕਸਪ੍ਰੈੱਸ ਰੱਦ
NEXT STORY