ਬਰੇਟਾ (ਸਿੰਗਲਾ) : ਇੱਥੇ ਨੈਸ਼ਨਲ ਹਾਈਵੇ ਰੋਡ ’ਤੇ ਇਕ ਆਲਟੋ ਕਾਰ ਦਾ ਸੰਤੁਲਨ ਵਿਗੜਨ ਕਾਰਨ ਦਰੱਖਤ ਨਾਲ ਟਕਰਾਉਣ 'ਤੇ ਡਰਾਈਵਰ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਲਟੋ ਕਾਰ ਬਰੇਟਾ ਤੋਂ ਬੁਢਲਾਡਾ ਵੱਲ ਜਾ ਰਹੀ ਸੀ।
ਇਸ ਦੌਰਾਨ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਇਕ ਦਰੱਖਤ ਨਾਲ ਟਕਰਾ ਗਈ ਅਤੇ ਚਾਲਕ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜ਼ਖਮੀ ਨੂੰ ਹਸਪਤਾਲ ਲਿਜਾਣ 'ਤੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ। ਕਾਰ ਚਾਲਕ ਦੀ ਪਛਾਣ ਕੁਲਦੀਪ ਸਿੰਘ ਪਿੰਡ ਖਿੱਲਣ ਵਜੋਂ ਹੋਈ ਹੈ।
BSF ਵੱਲੋਂ ਫੜ੍ਹਿਆ ਗਿਆ ਹੈਰੋਇਨ ਦਾ ਪੈਕਟ
NEXT STORY