ਝਬਾਲ (ਨਰਿੰਦਰ)-ਝਬਾਲ ਤੋਂ ਥੋੜੀ ਦੂਰ ਝਬਾਲ ਅਟਾਰੀ ਰੋਡ ’ਤੇ ਪਿੰਡ ਕੋਟ ਸਿਵਿਆਂ ਨੇੜੇ ਮੋਟਰਸਾਈਕਲ ਚਾਲਕ ਦੀ ਹਾਰਟ ਅਟੈਕ ਹੋਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਵਰਿਆਮ ਸਿੰਘ ਪੁੱਤਰ ਅਜਾਇਬ ਸਿੰਘ ਵਾਸੀ ਭੂਸੇ ਆਪਣੀਆਂ ਪੋਤਰੀਆਂ ਨੂੰ ਝਬਾਲ ਵਿਖੇ ਟਿਊਸ਼ਨ ’ਤੇ ਛੱਡ ਕੇ ਵਾਪਸ ਮੋਟਰਸਾਈਕਲ ’ਤੇ ਘਰ ਪਰਤ ਰਿਹਾ ਸੀ। ਜਦੋਂ ਉਹ ਪਿੰਡ ਕੋਟ ਸਿਵਿਆਂ ਦੇ ਨਜ਼ਦੀਕ ਪੁੱਜਾ ਤਾਂ ਅਚਾਨਕ ਹਾਰਟ ਅਟੈਕ ਆ ਜਾਣ ਨਾਲ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਦੇ ਕਿਨਾਰੇ ’ਤੇ ਲੱਗੇ ਦਰੱਖਤ ਨਾਲ ਜਾ ਟਕਰਾਇਆ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ ਅਤੇ ਨਸ਼ੇ ਵਾਲੇ ਪਦਾਰਥਾਂ ਸਮੇਤ 5 ਲੋਕ ਗ੍ਰਿਫ਼ਤਾਰ
NEXT STORY