ਜਲੰਧਰ (ਵੈੱਬ ਡੈਸਕ)-ਸਿਵਲ ਹਸਪਤਾਲ ਕੰਪਲੈਕਸ ਦੀ ਸੁਰੱਖਿਆ ਲਈ ਤਾਇਨਾਤ ਇਕ ਕਰਮਚਾਰੀ ਨਾਲ ਕਿਸੇ ਗੱਲ ਨੂੰ ਲੈ ਕੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ (ਐੱਸ. ਐੱਮ. ਓ.) ਡਾ. ਸਤਿੰਦਰ ਬਜਾਜ ਦੇ ਡਰਾਈਵਰ ਦਾ ਝਗੜਾ ਹੋ ਗਿਆ, ਜਿਸ ਤੋਂ ਬਾਅਦ ਵੇਖਦੇ ਹੀ ਵੇਖਦੇ ਜ਼ਬਰਦਸਤ ਬਹਿਸ ਸ਼ੁਰੂ ਹੋ ਗਈ ਅਤੇ ਸੁਰੱਖਿਆ ਕਰਮਚਾਰੀ ਨੇ ਡਰਾਈਵਰ ਦੀ ਕੁੱਟਮਾਰ ਕੀਤੀ ਪਰ ਮੌਕੇ ’ਤੇ ਖੜ੍ਹੇ ਲੋਕਾਂ ਨੂੰ ਦਖ਼ਲ ਦੇਣ ਦੀ ਕੋਸ਼ਿਸ਼ ਕਰਦੇ ਹੋਏ ਵੀਡੀਓ ’ਚ ਵੇਖਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ, ਚੌਂਕ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀਆਂ
ਸੁਰੱਖਿਆ ਕਰਮਚਾਰੀ ਦਾ ਕਹਿਣਾ ਸੀ ਕਿ ਪਰਚੀ ਵਾਲੇ ਕਾਊਂਟਰ ’ਤੇ ਕਾਫ਼ੀ ਭੀੜ ਸੀ ਅਤੇ ਉਹ ਰਸਤੇ ’ਚ ਬੇਲੋੜੇ ਖੜ੍ਹੇ ਲੋਕਾਂ ਨੂੰ ਇਕ ਪਾਸੇ ਕਰ ਰਿਹਾ ਸੀ। ਜਿਵੇਂ ਹੀ ਡਰਾਈਵਰ ਨੂੰ ਪਿੱਛੇ ਹਟਣ ਲਈ ਕਿਹਾ ਤਾਂ ਉਸ ਨੇ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਨਾਲ ਧੱਕਾ-ਮੁੱਕੀ ਕੀਤੀ, ਜਿਸ ਦੌਰਾਨ ਮਾਮਲਾ ਵਧ ਗਿਆ। ਗੁੱਸੇ ’ਚ ਆ ਕੇ ਸੁਰੱਖਿਆ ਕਰਮਚਾਰੀ ਨੇ ਉਸ ਦੀ ਕੁੱਟਮਾਰ ਕੀਤੀ, ਹਾਲਾਂਕਿ ਇਸ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਦੀ ਗਲਤੀ ਕੱਢੀ ਜਾ ਰਹੀ ਹੈ।
ਪਰ ਘਟਨਾ ਵਾਲੀ ਥਾਂ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਮੈਡੀਕਲ ਸੁਪਰਡੈਂਟ ਡਾ. ਗੀਤਾ, ਡਾ. ਬਜਾਜ ਅਤੇ ਹੋਰ ਅਧਿਕਾਰੀਆਂ ਨੇ ਵੇਖੀ, ਜਿਸ ’ਚ ਪਹਿਲਾਂ ਡਰਾਈਵਰ ਦੀ ਗਲਤੀ ਪਾਈ ਗਈ। ਅਖੀਰ ਡਰਾਈਵਰ ਨੂੰ ਤਾੜਨਾ ਕੀਤੀ ਗਈ ਅਤੇ ਭਵਿੱਖ ਵਿਚ ਸੁਰੱਖਿਆ ਕਰਮਚਾਰੀ ਨੂੰ ਧੱਕਾ ਨਾ ਦੇਣ ਦੀ ਸਲਾਹ ਦਿੱਤੀ ਗਈ, ਜਦਕਿ ਡਾ. ਬਜਾਜ ਦਾ ਕਹਿਣਾ ਹੈ ਕਿ ਦੋਵੇਂ ਧਿਰਾਂ ਵਿਚ ਸਮਝੌਤਾ ਹੋ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ ਪੁਲਸ ਦੇ ਚਾਰ ਮੁਲਾਜ਼ਮ ਕਪੂਰਥਲਾ ਪੁਲਸ ਵੱਲੋਂ ਗ੍ਰਿਫ਼ਤਾਰ, ਹੈਰਾਨ ਕਰੇਗਾ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਵਪਾਰੀ ਪਾਸੋਂ ਮੰਗੀ 2 ਕਰੋੜ ਰੁਪਏ ਦੀ ਫਿਰੌਤੀ, ਲੰਡਾ ਅਤੇ ਉਸਦਾ ਸਾਥੀ ਨਾਮਜ਼ਦ
NEXT STORY