ਬਠਿੰਡਾ (ਵਰਮਾ) : ਟ੍ਰੈਫਿਕ ਪੁਲਸ ਨੇ ਸ਼ਹਿਰ ’ਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਆਟੋ ਰਿਕਸ਼ਾ ਅਤੇ ਈ-ਰਿਕਸ਼ਾ ਚਾਲਕਾਂ ਖ਼ਿਲਾਫ ਸਖ਼ਤ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਕਾਰਵਾਈ ਤਹਿਤ ਦੋ ਦਰਜਨ ਤੋਂ ਵੱਧ ਵਾਹਨਾਂ ਨੂੰ ਰੋਕ ਕੇ ਚਲਾਨ ਕੀਤੇ ਗਏ। ਅਧਿਕਾਰੀਆਂ ਅਨੁਸਾਰ ਆਉਣ ਵਾਲੇ ਦਿਨਾਂ ’ਚ ਵੀ ਇਹ ਮੁਹਿੰਮ ਜਾਰੀ ਰਹੇਗੀ। ਟ੍ਰੈਫਿਕ ਪੁਲਸ ਨੇ ਤਿੰਨ ਦਰਜਨ ਤੋਂ ਵੱਧ ਆਟੋ ਅਤੇ ਈ-ਰਿਕਸ਼ਿਆਂ ਦੇ ਚਲਾਨ ਕੱਟੇ ਗਏ। ਸੱਤ ਆਟੋ ਅਤੇ 20 ਈ-ਰਿਕਸ਼ਾ ਬਿਨਾਂ ਆਰਸੀ ਅਤੇ ਦਸਤਾਵੇਜ਼ਾਂ ਦੇ ਫੜੇ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਰੂਹ ਕੰਬਾਊ ਕਾਂਡ, I PHONE 11 ਲਈ ਦੋਸਤ ਦਾ ਕਤਲ, ਸਰੀਰ ਦੇ ਹੋਏ ਦੋ ਟੋਟੇ
ਓਵਰਲੋਡਿੰਗ ਅਤੇ ਆਵਾਜਾਈ ’ਚ ਵਿਘਨ ਪਾਉਣ ਵਾਲਿਆਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਟ੍ਰੈਫਿਕ ਪੁਲਸ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਕੁਝ ਆਟੋ ਡੀਲਰ ਬਿਨਾਂ ਦਸਤਾਵੇਜ਼ਾਂ ਅਤੇ ਲਾਇਸੈਂਸ ਦੀ ਜਾਂਚ ਕੀਤੇ 5 ਹਜ਼ਾਰ ਰੁਪਏ ’ਚ ਕਿਸ਼ਤਾਂ ’ਤੇ ਆਟੋ ਵੇਚ ਰਹੇ ਹਨ। ਡੀਲਰ ਆਰਸੀ ਅਤੇ ਹੋਰ ਦਸਤਾਵੇਜ਼ਾਂ ਦੀ ਜ਼ਿੰਮੇਵਾਰੀ ਲੈਂਦੇ ਹਨ ਪਰ ਉਨ੍ਹਾਂ ਨੂੰ ਪੂਰਾ ਨਹੀਂ ਕਰਦੇ, ਜਿਸ ਕਾਰਨ ਡਰਾਈਵਰ ਨਿਯਮਾਂ ਦੀ ਉਲੰਘਣਾ ਕਰਨ ਲਈ ਮਜਬੂਰ ਹਨ। ਜਲਦੀ ਹੀ ਇਸ ਮੁੱਦੇ ’ਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਡੀਲਰਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਆਟੋ ਚਾਲਕਾਂ ਦੇ ਨੁਮਾਇੰਦੇ ਮਲਕੀਤ ਸਿੰਘ ਨੇ ਦੱਸਿਆ ਕਿ ਬਾਹਰਲੇ ਰਾਜਾਂ ਤੋਂ ਹਜ਼ਾਰਾਂ ਲੋਕ ਈ-ਰਿਕਸ਼ਾ ਲੈ ਕੇ ਸ਼ਹਿਰ ਆ ਰਹੇ ਹਨ, ਜਿਸ ਕਾਰਨ ਸਵਾਰੀਆਂ ਨੂੰ ਲੈ ਕੇ ਝਗੜੇ ਵਧ ਰਹੇ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਸ਼ਹਿਰ ਵਿਚ ਈ-ਰਿਕਸ਼ਾ ਦੀ ਗਿਣਤੀ ਨੂੰ ਕੰਟਰੋਲ ਕੀਤਾ ਜਾਵੇ ਅਤੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।
ਇਹ ਵੀ ਪੜ੍ਹੋ : ਅਪ੍ਰੈਲ ਮਹੀਨੇ ਵਿਚ ਲੱਗੀ ਛੁੱਟੀਆਂ ਦੀ ਝੜੀ, ਕਈ Holidays ਖਾ ਗਿਆ ਐਤਵਾਰ
ਬੇਰੁਜ਼ਗਾਰੀ ਕਾਰਨ ਵੱਧ ਰਹੀ ਸਮੱਸਿਆ
ਮਲਕੀਤ ਸਿੰਘ ਨੇ ਕਿਹਾ ਕਿ ਸ਼ਹਿਰ ਵਿਚ ਰੁਜ਼ਗਾਰ ਦੇ ਮੌਕਿਆਂ ਦੀ ਘਾਟ ਹੈ। ਥਰਮਲ ਪਲਾਂਟ, ਵਰਧਮਾਨ ਫੈਕਟਰੀਆਂ ਅਤੇ ਸਪਿਨ ਮਿੱਲਾਂ ਦੇ ਬੰਦ ਹੋਣ ਕਾਰਨ ਮਜ਼ਦੂਰਾਂ ਨੇ ਆਟੋ ਰਿਕਸ਼ਾ ਚਲਾਉਣੇ ਸ਼ੁਰੂ ਕਰ ਦਿੱਤੇ ਹਨ। ਇਸ ਤੋਂ ਇਲਾਵਾ ਕਈ ਲੋਕਾਂ ਨੇ ਕਰਜ਼ਾ ਲੈਣ ਲਈ ਆਪਣੇ ਵਾਹਨ ਦੀ ਆਰਸੀ ਗਿਰਵੀ ਰੱਖੀ ਹੋਈ ਹੈ, ਜਿਸ ਕਾਰਨ ਆਰ.ਟੀ.ਓ. ਦਫਤਰ ਵਿਚ ਹਜ਼ਾਰਾਂ ਕੇਸ ਪੈਂਡਿੰਗ ਪਏ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਵੇਂ ਉਦਯੋਗ ਸਥਾਪਤ ਕੀਤੇ ਜਾਣ ਤਾਂ ਜੋ ਬੇਰੋਜ਼ਗਾਰੀ ਦੀ ਸਮੱਸਿਆ ਦਾ ਹੱਲ ਹੋ ਸਕੇ। ਟ੍ਰੈਫਿਕ ਪੁਲਸ ਦੀ ਇਹ ਕਾਰਵਾਈ ਬਠਿੰਡਾ ਵਿਚ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਇਕ ਅਹਿਮ ਕਦਮ ਹੈ। ਹਾਲਾਂਕਿ ਆਟੋ ਚਾਲਕਾਂ ਦੀਆਂ ਸਮੱਸਿਆਵਾਂ ਨੂੰ ਵੀ ਨਜ਼ਰ-ਅੰਦਾਜ਼ ਨਹੀਂ ਕੀਤਾ ਜਾ ਸਕਦਾ। ਪ੍ਰਸ਼ਾਸਨ ਅਤੇ ਆਟੋ ਚਾਲਕਾਂ ਵਿਚ ਤਾਲਮੇਲ ਕਰਕੇ ਹੀ ਇਸ ਸਮੱਸਿਆ ਦਾ ਸਥਾਈ ਹੱਲ ਲੱਭਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ, ਖਾਤਿਆਂ ਵਿਚ ਟਰਾਂਸਫਰ ਕੀਤੀ ਗਈ ਰਾਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ ਵਿਖੇ ਜਿਮਖਾਨਾ ਕਲੱਬ ਦੀ ਮੀਟਿੰਗ 'ਚ ਵੱਡਾ ਫ਼ੈਸਲਾ, ਸਹੂਲਤਾਂ ਦੀ ਫ਼ੀਸ ਕੀਤੀ ਦੁੱਗਣੀ
NEXT STORY