ਮੋਗਾ (ਕਸ਼ਿਸ਼ ਸਿੰਗਲਾ) : ਸ਼ਹਿਰ ਵਿਚ ਵੱਧ ਰਹੀ ਟ੍ਰੈਫਿਕ ਸਮੱਸਿਆ ਨੂੰ ਦੇਖਦੇ ਹੋਏ ਟਰੈਫਿਕ ਪੁਲਸ ਮੋਗਾ ਵੱਲੋਂ ਸਖ਼ਤੀ ਵਰਤੀ ਜਾ ਰਹੀ ਹੈ। ਇਸ ਦੇ ਚੱਲਦੇ ਪੁਲਸ ਵੱਲੋਂ ਥਾਂ-ਥਾਂ 'ਤੇ ਨਾਕਾਬੰਦੀ ਕਰਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ। ਇਸ ਤੋਂ ਇਲਾਵਾ ਗੱਡੀਆਂ ਉੱਪਰ ਕਾਲੀਆਂ ਫਿਲਮਾਂ ਅਤੇ ਰੰਗ ਬਿਰੰਗੀਆਂ ਲਾਈਟਾਂ ਉਤਾਰ ਕੇ ਵੀ ਵਾਹਨ ਚਾਲਕਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਲੋਕਾਂ ਦੇ ਖਾਤਿਆਂ 'ਚ ਆਉਣਗੇ 51000-51000, ਜਾਣੋ ਕਿਸ ਨੂੰ ਮਿਲੇਗਾ ਲਾਭ
ਜਾਣਕਾਰੀ ਦਿੰਦੇ ਹੋਏ ਟਰੈਫਿਕ ਇੰਚਾਰਜ ਹਰਵਿੰਦਰ ਸਿੰਘ ਨੇ ਕਿਹਾ ਕਿ ਐੱਸਐੱਸਪੀ ਮੋਗਾ ਦੇ ਨਿਰਦੇਸ਼ਾਂ ਦੇ ਤਹਿਤ ਟਰੈਫਿਕ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਨਾਕੇਬੰਦੀ ਕੀਤੀ ਜਾ ਰਹੀ ਹੈ ਅਤੇ ਜੋ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ ਉਨ੍ਹਾਂ ਖ਼ਿਲਾਫ ਸਖ਼ਤੀ ਕਰਦੇ ਹੋਏ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਵੀ ਅਸੀਂ 15 ਤੋਂ 20 ਚਲਾਨ ਕੱਟੇ ਅਤੇ ਜਿਨ੍ਹਾਂ ਗੱਡੀਆਂ ਉੱਪਰ ਕਾਲੀਆਂ ਫਿਲਮਾਂ ਅਤੇ ਰੰਗ ਬਿਰੰਗੀਆਂ ਲਾਈਟਾਂ ਸਨ ਉਨ੍ਹਾਂ ਨੂੰ ਉਤਾਰ ਦਿੱਤਾ ਗਿਆ ਅਤੇ ਮੌਕੇ 'ਤੇ ਉਨ੍ਹਾਂ ਦੇ ਚਲਾਨ ਕੱਟੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਨਹੀਂ ਤਾਂ ਉਨ੍ਹਾਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਸੁਖਬੀਰ ਸਿੰਘ ਬਾਦਲ ਮੁੜ ਬਣੇ ਅਕਾਲੀ ਦਲ ਦੇ ਪ੍ਰਧਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਵਿਚ ਲੋਕਾਂ ਦੇ ਖਾਤਿਆਂ 'ਚ ਆਉਣਗੇ 51000-51000, ਜਾਣੋ ਕਿਸ ਨੂੰ ਮਿਲੇਗਾ ਲਾਭ
NEXT STORY