ਜਲੰਧਰ (ਵਰੁਣ)–ਗਣਤੰਤਰ ਦਿਵਸ ਨੂੰ ਲੈ ਕੇ ਪੂਰਾ ਪੰਜਾਬ ਹਾਈ ਅਲਰਟ 'ਤੇ ਹੈ। ਜਲੰਧਰ ਕਮਿਸ਼ਨਰੇਟ ਪੁਲਸ ਨੇ ਸ਼ਹਿਰ ਦੀਆਂ 4 ਮੁੱਖ ਥਾਵਾਂ ’ਤੇ ਸਪੈਸ਼ਲ ਨਾਕੇ ਲਾਏ ਹਨ। ਇਹ ਨਾਕਾਬੰਦੀ ਸ਼ਾਮ 6 ਤੋਂ ਲੈ ਕੇ ਰਾਤ 9 ਵਜੇ ਤਕ ਕੀਤੀ ਗਈ ਹੈ। ਇਨ੍ਹਾਂ ਨਾਕਿਆਂ ’ਤੇ ਪੁਲਸ ਨੇ ਗੱਡੀਆਂ ਤੋਂ ਲੈ ਕੇ ਲੋਕਾਂ ਦੇ ਸਾਮਾਨ ਦੀ ਵੀ ਤਲਾਸ਼ੀ ਲਈ ਜਾ ਰਹੀ ਹੈ।

ਏ. ਡੀ. ਸੀ. ਪੀ. ਟ੍ਰੈਫਿਕ ਅਮਨਦੀਪ ਕੌਰ ਨੇ ਦੱਸਿਆ ਕਿ ਈ.ਆਰ. ਐੱਸ. ਦੀਆਂ ਟੀਮਾਂ ਨੇ ਐੱਮ. ਬੀ. ਡੀ. ਮਾਲ, ਕਿਊਰੋ ਮਾਲ, ਵਡਾਲਾ ਚੌਂਕ ਅਤੇ ਪਠਾਨਕੋਟ ਚੌਂਕ ਵਿਚ ਸਪੈਸ਼ਲ ਨਾਕੇ ਲਾਏ ਸਨ। ਇਸ ਨਾਕਾਬੰਦੀ ਦੌਰਾਨ ਪੁਲਸ ਨੇ ਵਾਹਨਾਂ ਦੇ ਦਸਤਾਵੇਜ਼ਾਂ ਤੋਂ ਲੈ ਕੇ ਗੱਡੀਆਂ ਦੀ ਤਲਾਸ਼ੀ ਲਈ। ਇਸ ਤੋਂ ਇਲਾਵਾ ਲੋਕਾਂ ਦਾ ਸਾਮਾਨ ਵੀ ਚੈੱਕ ਕੀਤਾ ਗਿਆ। ਹਾਲ ਹੀ ਵਿਚ ਡੀ. ਜੀ. ਪੀ. ਗੌਰਵ ਯਾਦਵ ਨੇ ਪੰਜਾਬ ਭਰ ਵਿਚ ਗਣਤੰਤਰ ਦਿਵਸ ਦੇ ਮੱਦੇਨਜ਼ਰ ਦਿਨ-ਰਾਤ ਪੈਟਰੋਲਿੰਗ ਅਤੇ ਚੈਕਿੰਗ ਕਰਨ ਦੇ ਹੁਕਮ ਦਿੱਤੇ ਸਨ ਤਾਂ ਕਿ ਅਪਰਾਧਿਕ ਅਕਸ ਵਾਲੇ ਲੋਕ ਕਿਸੇ ਮੰਦਭਾਗੀ ਘਟਨਾ ਨੂੰ ਅੰਜਾਮ ਨਾ ਦੇ ਸਕਣ।

ਇਹ ਵੀ ਪੜ੍ਹੋ : ਹਾਈ ਅਲਰਟ 'ਤੇ ਪੰਜਾਬ, ਪੁਲਸ ਮੁਲਾਜ਼ਮਾਂ ਨੂੰ ਜਾਰੀ ਹੋ ਗਏ ਸਖ਼ਤ ਹੁਕਮ

ਪੁਲਸ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਵੀ ਸਥਾਨ ਬਦਲ-ਬਦਲ ਕੇ ਸਪੈਸ਼ਲ ਨਾਕਾਬੰਦੀ ਕੀਤੀ ਜਾਵੇਗੀ। ਪੁਲਸ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਸ਼ੱਕੀ ਲੱਗਦਾ ਹੈ ਤਾਂ ਉਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਲੋਕਾਂ ਦੀ ਪਛਾਣ ਜਨਤਕ ਨਹੀਂ ਹੋਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਹਾਈ ਅਲਰਟ ਦਰਮਿਆਨ ਪੰਜਾਬ ਦੇ ਇਸ ਇਲਾਕੇ ਵਿਚੋਂ ਡਰੋਨ ਬਰਾਮਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੀ. ਐੱਸ. ਈ. ਬੀ. ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਪ੍ਰੀਖਿਆਵਾਂ ਨੂੰ ਲੈ ਕੇ ਆਇਆ ਵੱਡਾ ਫ਼ੈਸਲਾ
NEXT STORY