ਲੁਧਿਆਣਾ (ਸੁਰਿੰਦਰ ਸੰਨੀ) : ਪ੍ਰਾਈਵੇਟ ਵਾਹਨਾਂ ’ਤੇ ਪੁਲਸ ਦੇ ਲੋਗੋ ਜਾਂ ਮਿਲਦੇ-ਜੁਲਦੇ ਸਟਿੱਕਰ ਲਾਉਣ ਵਾਲੇ ਲੋਕ ਸਾਵਧਾਨ ਹੋ ਜਾਣ। ਟ੍ਰੈਫਿਕ ਪੁਲਸ ਦੇ ਜ਼ੋਨ ਨੰਬਰ ਇਕ ਦੇ ਇੰਚਾਰਜ ਦੀਪਕ ਕੁਮਾਰ ਵੱਲੋਂ ਅਜਿਹੇ ਵਾਹਨਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਹੀ ਤਰ੍ਹਾਂ ਇਕ ਵਾਹਨ ਚਾਲਕ ਦਾ ਜੀ. ਟੀ. ਰੋਡ ਬੁੱਢਾ ਨਾਲਾ ਕੋਲ ਚਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਸ ਦੇ ਗੱਡੀ ਦੇ ਸ਼ੀਸ਼ੇ ’ਤੇ ਲੱਗਾ ਪੰਜਾਬ ਪੁਲਸ ਦਾ ਲੋਗੋ ਵੀ ਮੌਕੇ ’ਤੇ ਉਤਾਰਿਆ ਗਿਆ।
ਇਹ ਵੀ ਪੜ੍ਹੋ : ਚੱਪਲਾਂ 'ਚੋਂ ਮਿਲਿਆ ਨਸ਼ਾ; ਜੇਲ੍ਹ 'ਚ ਬੰਦ ਤਿੰਨ ਕੈਦੀਆਂ ਤੇ ਹਵਾਲਾਤੀਆਂ 'ਤੇ ਕੇਸ ਦਰਜ
ਦੀਪਕ ਕੁਮਾਰ ਨੇ ਦੱਸਿਆ ਕਿ ਕੁਝ ਲੋਕ ਜਿਨ੍ਹਾਂ ਦਾ ਪੁਲਸ ਨਾਲ ਕੁਝ ਲੈਣਾ-ਦੇਣਾ ਨਹੀਂ ਹੁੰਦਾ, ਉਹ ਆਪਣੇ ਵਾਹਨਾਂ ’ਤੇ ਅਜਿਹੇ ਸਟਿੱਕਰ ਲਾ ਕੇ ਪੁਲਸ ਪ੍ਰਸ਼ਾਸਨ ਦੀਆਂ ਅੱਖਾਂ ’ਚ ਧੂੜ ਝੋਕਣ ਦਾ ਕੰਮ ਕਰਦੇ ਹਨ ਅਤੇ ਲੋਕਾਂ ਨੂੰ ਗੁੰਮਰਾਹ ਕਰਦੇ ਹਨ ਪਰ ਅਜਿਹੇ ਲੋਕਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜੇਕਰ ਲੋਕ ਨਾ ਸੁਧਰੇ ਤਾਂ ਉਨ੍ਹਾਂ ਦੇ ਵਾਹਨ ਜ਼ਬਤ ਵੀ ਕੀਤੇ ਜਾ ਸਕਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫੂਡ ਸੇਫਟੀ ਟੀਮ ਨੇ ਵੱਖ-ਵੱਖ ਇਲਾਕਿਆਂ ’ਚੋਂ ਜਾਂਚ ਲਈ ਭਰੇ 11 ਸੈਂਪਲ
NEXT STORY