ਤਰਨਤਾਰਨ (ਰਮਨ ਚਾਵਲਾ)- ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ. ਐੱਸ. ਐੱਫ. ਅਤੇ ਪੁਲਸ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਅਤੇ 3 ਪੈਕਟ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ’ਚੋਂ 17 ਜਿੰਦਾ ਰੌਂਦ, ਇਕ ਮੈਗਜ਼ੀਨ ਅਤੇ ਪਿਸਤੌਲਾਂ ਦੇ ਪਾਰਟਸ ਬਰਾਮਦ ਹੋਣ ਦੌਰਾਨ ਸਬੰਧਤ ਥਾਣਿਆਂ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਬਾਕੀ ਜ਼ਿਲ੍ਹਿਆਂ ਦੇ ਮੁਕਾਬਲੇ ਅੰਮ੍ਰਿਤਸਰ ਸਿਰਫ ਇਸ ਕੰਮ 'ਚ ਪਿੱਛੇ, ਲੋਕਾਂ ਲਈ ਬਣੀ ਵੱਡੀ ਪ੍ਰੇਸ਼ਾਨੀ
ਬੀ. ਐੱਸ. ਐੱਫ. ਦੇ ਇਕ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਡਲ ਵਿਖੇ ਇਕ ਪਲਾਸਟਿਕ ਦੀ ਬੋਤਲ ਬਰਾਮਦ ਕੀਤੀ ਗਈ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ’ਚੋਂ ਜੋ 2 ਜਿੰਦਾ ਰੌਂਦ ਅਤੇ ਪਿਸਤੌਲ ਦੇ ਪਾਰਟਸ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ- ਹੋਟਲ ’ਚ ਪੁਲਸ ਦੀ ਰੇਡ, ਮਾਲਕ ਸਮੇਤ 10 ਮੁਲਜ਼ਮ ਗ੍ਰਿਫ਼ਤਾਰ
ਉਨ੍ਹਾਂ ਅੱਗੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਸੇ ਤਰ੍ਹਾਂ ਪਿੰਡ ਡਲ ਦੇ ਖੇਤਾਂ ਵਿਚੋਂ ਇਕ ਹੋਰ ਪੈਕਟ ਬਰਾਮਦ ਕੀਤਾ ਗਿਆ, ਜਿਸ ’ਚੋਂ ਪਿਸਤੌਲ ਦੇ ਪਾਰਟਸ, ਇਕ ਮੈਗਜ਼ੀਨ ਅਤੇ 15 ਰੌਂਦ ਜਿੰਦਾ ਬਰਾਮਦ ਕੀਤੇ ਗਏ। ਅਧਿਕਾਰੀ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਸਰਹੱਦੀ ਪਿੰਡ ਮਹਿੰਦੀਪੁਰ ਦੇ ਖੇਤਾਂ ’ਚ ਡਿੱਗੇ ਹੋਏ ਇਕ ਡਰੋਨ ਨੂੰ ਵੀ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਖੇਮਕਰਨ ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦੀ ਨਵੀਂ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ ਵਾਸੀਆਂ ਨੂੰ ਮਿਲਣ ਜਾ ਰਹੀਆਂ ਵੱਡੀਆਂ ਸਹੂਲਤਾਂ, DC ਡਾ. ਹਿਮਾਂਸ਼ੂ ਅਗਰਵਾਲ ਨੇ ਕੀਤਾ ਖ਼ੁਲਾਸਾ
NEXT STORY