ਮਾਲੇਰਕੋਟਲਾ (ਜ਼ਹੂਰ) : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਡਾ.ਪੱਲਵੀ ਨੇ ਮਾਲੇਰਕੋਟਲਾ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸਨਰ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐੱਨ.ਐੱਸ.ਐੱਸ) 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਵੀ ਤਰ੍ਹਾਂ ਦਾ ਆਦਮੀ ਰਹਿਤ ਹਵਾਈ ਵਾਹਨ ਜਾਂ ਡਰੋਨ, ਰਿਮੋਟ ਕੰਟਰੋਲ ਚੱਲਤ ਏਅਰ ਕਰਾਫਟ ਅਤੇ ਗਰਮ ਹਵਾਂ ਦੇ ਗੁਬਾਰਿਆਂ ਨੂੰ ਉਡਾਉਣ ਦੀ ਪੂਰਨ ਪਾਬੰਦੀ ਲਗਾਈ ਹੈ।
ਇਹ ਹੁਕਮ ਸੁਰੱਖਿਆ ਕਾਰਨਾਂ ਕਰਕੇ ਗਣਤੰਤਰ ਦਿਵਸ ਸਮਾਰੋਹ ਦੇ ਮੱਦੇਨਜ਼ਰ ਜਾਰੀ ਕੀਤੇ ਗਏ ਹਨ। ਇਹ ਹੁਕਮ 26 ਜਨਵਰੀ 2025 ਤੱਕ ਲਾਗੂ ਰਹਿਣਗੇ। ਇਨ੍ਹਾਂ ਹੁਕਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ ਭਾਰਤੀ ਨਿਯਾ ਸੰਹਿਤਾ ਕੋਡ ਦੀ ਧਾਰਾ 223 ਤਹਿਤ ਸਜ਼ਾ ਯੋਗ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
31 ਗੱਟੂ ਚਾਈਨਾ ਡੋਰ ਸਮੇਤ ਇਕ ਗ੍ਰਿਫ਼ਤਾਰ
NEXT STORY