ਤਰਨਤਾਰਨ (ਰਮਨ) - ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਆਏ ਦਿਨ ਭਾਰਤੀ ਖੇਤਰ ਵਿਚ ਡਰੋਨ ਦੀ ਮਦਦ ਨਾਲ ਹਥਿਆਰ, ਨਸ਼ੇ ਵਾਲੇ ਪਦਾਰਥ ਤੇ ਹੋਰ ਸਾਮਾਨ ਭੇਜਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਦੇਖਣ ਨੂੰ ਮਿਲੀ ਜਦੋਂ ਜ਼ਿਲ੍ਹੇ ਅਧੀਨ ਆਉਂਦੇ ਖੇਤਰ ਵਿਚੋਂ ਬੀ. ਐੱਸ. ਐੱਫ. ਵੱਲੋਂ ਇਕ ਚਾਈਨਾ ਡਰੋਨ ਅਤੇ 547 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨਜ਼ਦੀਕ ਬੀ. ਐੱਸ. ਐੱਫ. ਵੱਲੋਂ ਮਾੜੇ ਅਨਸਰਾਂ ਖਿਲਾਫ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ, ਜਿਸ ਦੇ ਚਲਦਿਆਂ ਪਿੰਡ ਕਾਲੀਆ ਵਿਖੇ ਖੇਤਾਂ ਵਿਚ ਡਿੱਗੇ ਹੋਏ ਇਕ ਡਰੋਨ, ਜਿਸ ਨਾਲ ਇਕ ਪੈਕੇਟ ਮੌਜੂਦ ਸੀ, ਨੂੰ ਬਰਾਮਦ ਕੀਤਾ ਗਿਆ। ਪੈਕੇਟ ਨੂੰ ਖੋਲ੍ਹਣ ਦੌਰਾਨ ਉਸ ਵਿਚੋਂ 547 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਬਰਾਮਦ ਕੀਤਾ ਗਿਆ ਡਰੋਨ ਚਾਈਨਾ ਦਾ ਬਣਿਆ ਹੋਇਆ ਹੈ, ਜਿਸ ਨੂੰ ਕਬਜ਼ੇ ਵਿਚ ਲੈਂਦੇ ਹੋਏ ਥਾਣਾ ਵਲਟੋਹਾ ਦੀ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਹੁਣ ਬੱਚਾ ਗੋਦ ਲੈਣਾ ਹੋਵੇਗਾ ਹੋਰ ਆਸਾਨ, ਹਰ ਜ਼ਿਲ੍ਹੇ 'ਚ ਖੁੱਲ੍ਹੇਗੀ ਅਡਾਪਸ਼ਨ ਏਜੰਸੀ, ਪੜ੍ਹੋ ਪੂਰੀ ਖ਼ਬਰ
NEXT STORY