ਨਵਾਂਸ਼ਹਿਰ,(ਤ੍ਰਿਪਾਠੀ) : ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਨੇ ਜ਼ਿਲੇ 'ਚ ਬਿਨਾਂ ਮਨਜ਼ੂਰੀ ਲਿਆਂ ਡਰੋਨ ਚਲਾਉਣ 'ਤੇ ਪੂਰਨ ਪਾਬੰਦੀ ਲਾ ਦਿੱਤੀ ਹੈ। ਅਜਿਹਾ ਜ਼ਿਲੇ ਦੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹਤਿਆਤੀ ਤੌਰ 'ਤੇ ਕੀਤਾ ਗਿਆ ਹੈ। ਜ਼ਿਲਾ ਮੈਜਿਸਟ੍ਰੇਟ ਅਨੁਸਾਰ ਐੱਸ. ਐੱਸ. ਪੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅਤੇ ਖੁਫ਼ੀਆ ਏਜੰਸੀਆਂ ਵੱਲੋਂ ਪੰਜਾਬ ਰਾਜ ਦੇ ਸਰਹੱਦੀ ਜ਼ਿਲਿਆਂ 'ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਰਾਹੀਂ ਮਾੜੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀਆਂ ਅਸਫ਼ਲ ਕੋਸ਼ਿਸ਼ਾਂ ਬਾਰੇ ਧਿਆਨ 'ਚ ਲਿਆਏ ਜਾਣ ਬਾਅਦ ਇਹ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ। ਇਸ ਪਾਬੰਦੀ ਤੋਂ ਬਾਅਦ ਵਿਆਹ ਸਮਾਗਮਾਂ, ਧਾਰਮਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ 'ਚ ਬਿਨਾਂ ਮਨਜ਼ੂਰੀ ਡਰੋਨ ਚਲਾਉਣ 'ਤੇ 22 ਦਸੰਬਰ 2019 ਤੋਂ 21 ਫ਼ਰਵਰੀ 2020 ਤੱਕ ਪਾਬੰਦੀ ਰਹੇਗੀ।
ਕੈਪਟਨ ਅਮਰਿੰਦਰ ਸਿੰਘ ਦੀ ਅੱਖ ਦਾ ਹੋਇਆ ਆਪਰੇਸ਼ਨ
NEXT STORY