ਜਲਾਲਾਬਾਦ (ਬੰਟੀ ਦਹੂਜਾ) : ਪਾਕਿਸਤਾਨ ਤੋਂ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਪੁਲਸ ਅਤੇ ਬੀ. ਐੱਸ. ਐੱਫ. ਲਗਾਤਾਰ ਪਾਕਿਸਤਾਨ ਤੋਂ ਆ ਰਹੇ ਡਰੋਨਾਂ ਨੂੰ ਡਿਗਾ ਰਹੇ ਹਨ। ਇਨ੍ਹਾਂ ਤੋਂ ਭਾਰੀ ਮਾਤਰਾ 'ਚ ਹੈਰੋਇਨ ਅਤੇ ਹੋਰ ਨਸ਼ਿਆਂ ਦੇ ਨਾਲ ਹਥਿਆਰ ਬਰਾਮਦ ਕੀਤੇ ਜਾ ਰਹੇ ਹਨ। ਵੀਰਵਾਰ ਨੂੰ ਫਾਜ਼ਿਲਕਾ 'ਚ ਭਾਰਤ-ਪਾਕਿਸਤਾਨ ਸਰਹੱਦ ਦੇ ਕੋਲ ਪਾਕਿਸਤਾਨ ਤੋਂ ਆਇਆ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਚੱਕ ਬਾਜੀਦਾ 'ਚ ਕਿਸਾਨ ਦੇ ਖੇਤ 'ਚ ਡਰੋਨ ਡਿੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਬੀ. ਐੱਸ. ਐੱਫ. ਅਤੇ ਪੁਲਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ। ਇਸ ਤੋਂ ਬਾਅਦ ਸਰਚ ਆਪਰੇਸ਼ਨ ਚਲਾਇਆ ਗਿਆ ਤਾਂ ਖੇਤ ਵਿੱਚੋਂ ਡਰੋਨ ਬਰਾਮਦ ਹੋਇਆ। ਇਸ ਮਾਮਲੇ 'ਚ ਜਲਾਲਾਬਾਦ ਸਦਰ ਥਾਣੇ 'ਚ ਮੁਕੱਦਮਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਖੇਤਾਂ 'ਚ ਪਏ ਡਰੋਨ ਨੂੰ ਦੇਖ ਕੇ ਪੁਲਸ ਨੂੰ ਦਿੱਤੀ ਸੂਚਨਾ
ਜਾਣਕਾਰੀ ਦਿੰਦੇ ਹੋਏ ਪੁਲਸ ਚੌਂਕੀ ਘੁਬਾਇਆ ਦੇ ਇੰਚਾਰਜ ਗੁਰਨਾਮ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਵੱਲੋਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਚੱਕ ਬਾਜੀਦਾ ਦੇ ਖੇਤਾਂ 'ਚ ਡਰੋਨ ਪਿਆ ਹੈ। ਇਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ ਅਤੇ ਬੀ. ਐੱਸ. ਐੱਫ. ਦੇ ਨਾਲ ਮਿਲ ਕੇ ਇਲਾਕੇ ਨੂੰ ਸੀਲ ਕਰ ਦਿੱਤਾ। ਸਰਚ ਆਪਰੇਸ਼ਨ ਦੌਰਾਨ ਡਰੋਨ ਦੀ ਬਰਾਮਦਗੀ ਹੋਈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਕਿਸਾਨ ਦੇ ਖੇਤ 'ਚ ਕਣਕ ਦੇ ਨਾੜ 'ਚ ਇੱਕ ਡਰੋਨ ਪਿਆ ਹੋਇਆ ਮਿਲਿਆ ਹੈ। ਇਸ ਨੂੰ ਆਪਣੇ ਕਬਜ਼ੇ 'ਚ ਲੈ ਕੇ ਥਾਣਾ ਸਦਰ ਜਲਾਲਾਬਾਦ 'ਚ ਮੁਕੱਦਮਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਹੈਰੋਇਨ ਦੀ ਸਪਲਾਈ ਕਰਕੇ ਵਾਪਸ ਪਰਤ ਰਿਹਾ ਸੀ
ਗੁਰਨਾਮ ਸਿੰਘ ਨੇ ਦੱਸਿਆ ਕਿ ਸ਼ੱਕ ਜ਼ਾਹਿਰ ਕੀਤੀ ਜਾ ਰਹੀ ਹੈ ਕਿ ਡਰੋਨ ਹੈਰੋਇਨ ਦੀ ਡਿਲੀਵਰੀ ਕਰਨ ਤੋਂ ਬਾਅਦ ਪਰਤ ਰਿਹਾ ਸੀ ਕਿ ਬੈਟਰੀ ਖ਼ਤਮ ਹੋਣ ਜਾਂ ਫਿਰ ਤਕਨੀਕੀ ਕਮੀ ਹੋਣ ਕਾਰਨ ਉਹ ਡਿੱਗ ਗਿਆ। ਫਿਲਹਾਲ ਪੁਲਸ ਵੱਲੋਂ ਖ਼ੁਫ਼ੀਆ ਸੋਰਸ ਐਕਟਿਵ ਕਰ ਦਿੱਤੇ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ, ਉਸੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
ਗੁਰੂ ਨਾਨਕ ਸਟੇਡੀਅਮ ਨੇੜੇ ਚੱਲੀਆਂ ਗੋਲੀਆਂ! CCTV 'ਚ ਕੈਦ ਹੋਏ ਹਥਿਆਰਬੰਦ ਨੌਜਵਾਨ
NEXT STORY