ਫਿਰੋਜ਼ਪੁਰ (ਕੁਮਾਰ) : ਬੀ. ਐੱਸ. ਐੱਫ. ਦੀ 155 ਬਟਾਲੀਅਨ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਭਾਰਤ-ਪਾਕਿ ਬਾਰਡਰ ਦੇ ਨਾਲ ਲੱਗਦੇ ਪਿੰਡ ਦੇ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਏਅਰਕ੍ਰਾਫਟ ਐਕਟ ਤਹਿਤ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸੁਖਬੀਰ ਸਿੰਘ ਨੇ ਦੱਸਿਆ ਕਿ 155 ਬਟਾਲੀਅਨ ਦੇ ਅਧਿਕਾਰੀਆਂ ਨੇ ਪੁਲਸ ਨੂੰ ਦਿੱਤੇ ਇੱਕ ਲਿਖ਼ਤੀ ਪੱਤਰ ਵਿੱਚ ਦੱਸਿਆ ਹੈ ਕਿ ਬੀ. ਓ. ਪੀ. ਜਗਦੀਸ਼ ਦੇ ਪਿੰਡ ਮਾਛੀਵਾੜਾ ਦੇ ਖੇਤਾਂ ਵਿੱਚ ਤਲਾਸ਼ੀ ਮੁਹਿੰਮ ਦੌਰਾਨ ਬੀ. ਐੱਸ. ਐੱਫ. ਦੀ 155 ਬਟਾਲੀਅਨ ਦੇ ਜਵਾਨਾਂ ਵੱਲੋਂ ਇੱਕ ਮੈਵਿਕ 3 ਕਲਾਸਿਕ 01 ਸਲੇਟੀ ਰੰਗ ਦਾ ਡਰੋਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਡਰੋਨ ਦੀ ਬਰਾਮਦਗੀ ਸਬੰਧੀ ਬੀ. ਐੱਸ. ਐੱਫ. ਅਤੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਵੱਲੋਂ ਅਗਲੇਰੀ ਜਾਂਚ ਅਤੇ ਕਾਰਵਾਈ ਕੀਤੀ ਜਾ ਰਹੀ ਹੈ।
ਗੁਜਰਾਤ 'ਚ ਚੱਲ ਰਹੀ ਸੀ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼! ਪੁਲਸ ਨੇ ਚੁੱਕ ਲਿਆ ਅਰਸ਼ ਡੱਲਾ ਦਾ ਸਾਥੀ
NEXT STORY