ਕਰਤਾਰਪੁਰ (ਜਲੰਧਰ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਵੀਰਵਾਰ ਸ਼ਾਮ ਨੂੰ ਪਿੰਡ ਰੰਧਾਵਾ ਮਸੰਦਾ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ। ਸ਼ੋਅ ਦੌਰਾਨ ਰਾਤ ਨੂੰ ਆਸਮਾਨ 'ਚ ਇਕੱਠੇ ਉੱਡਦੇ 500 ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫ਼ਲਸਫੇ ਨੂੰ ਦਰਸਾਉਂਦੇ ਦ੍ਰਿਸ਼ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਵੱਡੀ ਗਿਣਤੀ 'ਚ ਹਾਜ਼ਰ ਸੰਗਤ ਨੂੰ ਮੰਤਰਮੁਗਧ ਕਰ ਦਿੱਤਾ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
ਇਸ ਮੌਕੇ ਸੰਬੋਧਨ ਕਰਦੇ ਵਿਧਾਇਕ ਸ੍ਰ. ਬਲਕਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਨਾਲ ਜੋੜਨ ਲਈ ਇਹ ਵਿਲੱਖਣ ਉਪਰਾਲਾ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਭਾਈ ਜਸਬੀਰ ਸਿੰਘ ਜਲੰਧਰ ਵਾਲਿਆਂ ਦੇ ਜਥੇ ਵੱਲੋਂ ਸ਼ਬਦ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਭੈਣ ਸੰਤੋਸ਼ ਜੀ, ਸੰਤ ਬਾਬਾ ਨਿਰਮਲ ਦਾਸ, ਮਾਰਕੀਟ ਕਮੇਟੀ ਜਲੰਧਰ ਦੇ ਚੇਅਰਮੈਨ ਗੁਰਪਾਲ ਸਿੰਘ, ਹਲਕਾ ਵਿਧਾਇਕ ਸ੍ਰ.ਬਲਕਾਰ ਸਿੰਘ ਦੀ ਧਰਮਪਤਨੀ ਸ਼੍ਰੀਮਤੀ ਹਰਪ੍ਰੀਤ ਕੌਰ ਅਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।



ਇਹ ਵੀ ਪੜ੍ਹੋ: ਪੰਜਾਬ 'ਚ ਸਿਆਸੀ ਜੰਗ ਦੀ ਤਿਆਰੀ 'ਚ ਭਾਜਪਾ! ਇਕ ਮਹੀਨੇ ਅੰਦਰ ਮੋਦੀ-ਸ਼ਾਹ-ਨਬੀਨ ਸੰਭਾਲਣਗੇ ਮੋਰਚਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ 3 ਘੰਟੇ ਰਹੇਗਾ ਚੱਕਾ ਜਾਮ
NEXT STORY