ਭੁਲੱਥ (ਰਜਿੰਦਰ) : ਭਾਰਤ ਅਤੇ ਪਾਕਿਸਤਾਨ ਦੀ ਜੰਗਬੰਦੀ ਤੋਂ ਬਾਅਦ ਅੱਜ ਭੁਲੱਥ ਹਲਕੇ ਦੇ ਪਿੰਡ ਲਿੱਟਾਂ ਵਿਚ 2 ਡਰੋਨ ਦੇਖੇ ਗਏ। ਇਸ ਤੋਂ ਬਾਅਦ ਇਲਾਕੇ ਵਿਚ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ 12 ਮਈ ਨੂੰ ਰਾਤ 10 ਵਜੇ ਦੇ ਕਰੀਬ ਭੁਲੱਥ ਹਲਕੇ ਦੇ ਪਿੰਡ ਲਿੱਟਾਂ ਦੇ ਖੇਤੀਬਾੜੀ ਰਕਬੇ ਵਿਚ 2 ਡਰੋਨ ਦੇਖੇ ਗਏ। ਇਸ ਬਾਰੇ ਪਤਾ ਲੱਗਣ 'ਤੇ ਇਹ ਖਬਰ ਪੂਰੇ ਪਿੰਡ ਵਿੱਚ ਫੈਲ ਗਈ, ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਡਰੋਨ ਦੇਖੇ ਅਤੇ ਨੌਜਵਾਨਾਂ ਨੇ ਇੱਥੇ ਲੱਗੀਆਂ ਸੋਲਰ ਸਟਰੀਟ ਲਾਈਟਾਂ ਨੂੰ ਤੁਰੰਤ ਕਵਰ ਕੀਤਾ ਅਤੇ ਮੌਕੇ 'ਤੇ ਪਿੰਡ ਵਾਸੀਆਂ ਵੱਲੋਂ ਇੱਛੁਕ ਬਲੈਕਆਊਟ ਵੀ ਕੀਤਾ ਗਿਆ। ਪਰ ਇਸਦੇ ਬਾਵਜੂਦ ਪਿੰਡ ਦੇ ਖੇਤੀਬਾੜੀ ਰਕਬੇ ਵਿਚ ਥੋੜ੍ਹੀ ਦੂਰ ਤੋਂ ਇਹ ਡਰੋਨ ਨਜ਼ਰ ਆਉਂਦੇ ਰਹੇ।
ਇਹ ਵੀ ਪੜ੍ਹੋ : ਭਾਰਤ-ਪਾਕਿ ਜੰਗਬੰਦੀ ਮਗਰੋਂ ਪੰਜਾਬ 'ਚ ਪੈਟਰੋਲ ਪੰਪਾਂ ਨਾਲ ਜੁੜੀ ਵੱਡੀ ਅਪਡੇਟ
ਇਸ ਸਬੰਧੀ ਮੌਕੇ 'ਤੇ ਪਿੰਡ ਵਾਸੀਆਂ ਵੱਲੋਂ ਡੀ. ਐੱਸ. ਪੀ. ਭੁਲੱਥ ਕਰਨੈਲ ਸਿੰਘ ਨੂੰ ਸੂਚਿਤ ਕੀਤਾ ਗਿਆ। ਇਸ ਦੌਰਾਨ ਪੁਲਸ ਪ੍ਰਸ਼ਾਸਨ ਵੱਲੋਂ ਵੀ ਪਿੰਡ ਵਾਸੀਆਂ ਨੂੰ ਤੁਰੰਤ ਬਲੈਕਆਊਟ ਕਰਕੇ ਚੌਕਸ ਰਹਿਣ ਲਈ ਕਿਹਾ ਗਿਆ ਅਤੇ ਇਹ ਵੀ ਕਿਹਾ ਗਿਆ ਕਿ ਅਹਿਤਿਆਤ ਰੱਖੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਪੈਨਿਕ ਹੋਣ ਦੀ ਲੋੜ ਨਹੀਂ ਹੈ। ਦੂਜੇ ਪਾਸੇ ਇਸ ਤੋਂ ਬਾਅਦ ਇਲਾਕੇ ਵਿਚ ਬਿਜਲੀ ਸਪਲਾਈ ਵੀ ਬੰਦ ਕਰ ਦਿੱਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧਮਾਕਿਆਂ ਦੀਆਂ ਖਬਰਾਂ ਮਗਰੋਂ ਅੰਮ੍ਰਿਤਸਰ ਡੀਸੀ ਦਾ ਆ ਗਿਆ ਬਿਆਨ
NEXT STORY