ਚੰਡੀਗੜ੍ਹ- ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪ੍ਰਸ਼ਾਸਨ ਵੱਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਹਰਿਆਣਾ 'ਚ ਦਾਖਲ ਹੋਣ ਵਾਲੇ ਕਈ ਜ਼ਿਲ੍ਹਿਆਂ 'ਚ ਪੱਕੀ ਬੈਰੀਕੇਡਿੰਗ ਕੀਤੀ ਗਈ ਹੈ। ਇਹੀ ਨਹੀਂ, ਕੰਡਿਆਲੀ ਤਾਰ ਵਿਛਾਈ ਗਈ ਹੈ, ਤੇ ਨਾਲ ਹੀ ਇੰਟਰਨੈੱਟ ਸੇਵਾ ਵੀ ਬੰਦ ਕਰ ਦਿੱਤੀ ਗਈ ਹੈ।
ਹੁਣ ਇਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹਰਿਆਣਾ 'ਚ ਕਿਸਾਨਾਂ ਨੂੰ ਰੋਕਣ ਲਈ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲ਼ੇ ਸੁੱਟੇ ਜਾ ਰਹੇ ਹਨ। ਬੇਸ਼ੱਕ ਇਹ ਅਜੇ ਮੌਕ ਡਰਿੱਲ ਹੀ ਹੈ, ਪਰ ਅੱਜ ਕਿਸਾਨਾਂ ਅਤੇ ਸਰਕਾਰ ਵਿਚਾਲੇ ਚੱਲ ਰਹੀ ਮੀਟਿੰਗ ਤੋਂ ਬਾਅਦ ਹੀ ਇਹ ਫੈਸਲਾ ਲਿਆ ਜਾਵੇਗਾ ਕਿ ਭਲਕੇ ਕਿਸਾਨ ਦਿੱਲੀ ਵੱਲ ਕੂਚ ਕਰਨਗੇ ਜਾਂ ਨਹੀਂ। ਜੇਕਰ ਅੱਜ ਦੀ ਮੀਟਿੰਗ 'ਚ ਕੋਈ ਨਤੀਜਾ ਨਹੀਂ ਨਿਕਲਦਾ ਤਾਂ ਭਲਕੇ ਕਿਸਾਨ ਦਿੱਲੀ ਵੱਲ ਨੂੰ ਕੂਚ ਕਰਨਗੇ। ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਸ ਵੱਲੋਂ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲ਼ੇ ਸੁੱਟੇ ਜਾਣਗੇ।
ਇਸ ਤੋਂ ਇਲਾਵਾ ਪਾਣੀ 'ਚ ਵੀ ਕੈਮੀਕਲ ਮਿਲਾਇਆ ਗਿਆ ਹੈ, ਜਿਸ ਨਾਲ ਚਮੜੀ ਸਬੰਧੀ ਸਮੱਸਿਆਵਾਂ ਆਉਣਗੀਆਂ। ਹਰਿਆਣਾ ਪੁਲਸ ਅਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ, ਪਰ ਇਸ ਬਾਰੇ ਕਿਸਾਨ ਕਹਿ ਰਹੇ ਹਨ ਕਿ ਸਰਕਾਰ ਜੋ ਮਰਜ਼ੀ ਕਰ ਲਵੇ, ਉਹ ਆਪਣੇ ਹੱਕ ਲੈਣ ਲਈ ਹਰ ਬੈਰੀਕੇਡ ਤੋੜ ਕੇ ਦਿੱਲੀ ਪਹੁੰਚ ਜਾਣਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਖ਼ਬਰ : ਦੇਖੋ ਨੌਜਵਾਨ ਕਿਸਾਨ ਦਾ ਜਿਗਰਾ, ਸ਼ੰਭੂ ਬਾਰਡਰ 'ਤੇ ਟਰੈਕਟਰ ਨਾਲ ਤੋੜ'ਤੇ ਬੈਰੀਕੇਡ (ਵੀਡੀਓ)
NEXT STORY