ਤਪਾ ਮੰਡੀ, (ਸ਼ਾਮ, ਗਰਗ)- ਪਿੰਡ ਧੌਲਾ ਦੇ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਨੈਬ ਸਿੰਘ ਜੋ ਭੈਣ ਦਾ ਇਕਲੌਤਾ ਭਰਾ ਸੀ, ਦੀ ਰੱਲਾ ਨਹਿਰ ’ਚੋਂ ਜੋਗਾ ਪੁਲਸ ਨੂੰ ਤੈਰਦੀ ਹੋਈ ਲਾਸ਼ ਮਿਲੀ ਸੀ, ਜਿਸ ਦਾ ਪੋਸਟਮਾਰਟਮ ਕਰਨ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਕੇ ਸਸਕਾਰ ਕਰ ਦਿੱਤਾ ਗਿਆ ਹੈ। ਥਾਣਾ ਜੋਗਾ ਦੇ ਐੱਸ. ਐੱਚ. ਓ ਅਮਨਪਾਲ ਸਿੰਘ ਵਿਰਕ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਸਰੀਰ ’ਤੇ ਕੋਈ ਵੀ ਨਿਸ਼ਾਨ ਨਾ ਹੋਣ ਕਾਰਨ ਇਹ ਮੌਤ ਡੁੱਬਣ ਕਾਰਨ ਹੋਈ ਹੈ। ਪੁਲਸ ਨੇ ਮ੍ਰਿਤਕ ਦੇ ਦਾਦਾ ਗੁਰਦੇਵ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਅਮਲ ’ਚ ਲਿਆਂਦੀ ਹੈ, ਬਾਕੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੋਈ ਖੁਲਾਸਾ ਹੋ ਸਕਦਾ ਹੈ।
ਗੱਡੀ ਦੀ ਫੇਟ ਵੱਜਣ ਨਾਲ ਵਿਅਕਤੀ ਦੀ ਮੌਤ
NEXT STORY