ਕਪੂਰਥਲਾ, (ਭੂਸ਼ਣ)- ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਨਸ਼ੇ ਵਾਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ. ਐੱਚ. ਓ. ਕੋਤਵਾਲੀ ਇੰਸਪੈਕਟਰ ਹਰਗੁਰਦੇਵ ਸਿੰਘ ਨੇ ਪੁਲਸ ਟੀਮ ਦੇ ਨਾਲ ਪਿੰਡ ਬੂਟਾ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ ਕਿ ਇਸ ਦੌਰਾਨ ਜਦੋਂ ਇਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰ ਕੇ ਉਸ ਨੂੰ ਕਾਬੂ ਕਰ ਲਿਆ । ਇਸ ਦੌਰਾਨ ਉਕਤ ਵਿਅਕਤੀ ਕੋਲੋਂ ਨਸ਼ੇ 'ਚ ਵਰਤਿਆ ਜਾਣ ਵਾਲਾ ਪਾਊਡਰ ਬਰਾਮਦ ਹੋਇਆ। ਪੁੱਛਗਿਛ ਦੌਰਾਨ ਉਕਤ ਵਿਅਕਤੀ ਨੇ ਆਪਣਾ ਨਾਮ ਸਤਪਾਲ ਸਿੰਘ ਪੁੱਤਰ ਜਗਜੀਤ ਸਿੰਘ ਨਿਵਾਸੀ ਪਿੰਡ ਬੂਟਾ ਦੱਸਿਆ, ਨੇ ਖੁਲਾਸਾ ਕੀਤਾ ਕਿ ਉਹ ਲੰਬੇ ਸਮੇਂ ਤੋਂ ਡਰਗ ਵੇਚਣ ਦਾ ਧੰਦਾ ਕਰਦਾ ਹੈ।
ਦੂਜੇ ਪਾਸੇ ਥਾਣਾ ਕੋਤਵਾਲੀ ਦੀ ਪੁਲਸ ਨੇ ਨਵਾਂ ਪਿੰਡ ਭੱਠੇ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਇਕ ਮੁਲਜ਼ਮ ਨੂੰ ਕਾਬੂ ਕਰ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਤੋਂ 65 ਨਸ਼ੀਲੇ ਕੈਪਸੂਲ ਬਰਾਮਦ ਹੋਏ । ਪੁੱਛਗਿਛ ਦੇ ਦੌਰਾਨ ਉਸ ਨੇ ਆਪਣਾ ਨਾਂ ਅਮਰਜੀਤ ਸਿੰਘ ਉਰਫ ਲਾਡੀ ਪੁੱਤਰ ਭਜਨ ਸਿੰਘ ਵਾਸੀ ਪਿੰਡ ਨਵਾਂ ਪਿੰਡ ਭੱਠਾ ਦੱਸਿਆ।
ਇਕ ਹੋਰ ਮਾਮਲੇ 'ਚ ਕੋਤਵਾਲੀ ਪੁਲਸ ਨੇ ਪਿੰਡ ਖੁਖਰੈਣ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਅਮਨਦੀਪ ਸਿੰਘ ਪੁੱਤਰ ਰਾਮ ਸਿੰਘ ਨੂੰ ਗ੍ਰਿਫਤਾਰ ਕਰ ਕੇ ਉਸ ਤੋਂ 55 ਗਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ। ਇਸ ਦੌਰਾਨ ਕੋਤਵਾਲੀ ਪੁਲਸ ਨੇ ਗੁਰਬੀਰ ਸਿੰਘ ਉਰਫ ਜੋਗਾ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਲਾਟੀਆਂਵਾਲ ਗ੍ਰਿਫਤਾਰ ਕਰ ਕੇ ਉਸ ਕੋਲੋਂ 35 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਪੁਲਸ ਨੇ ਰਾਜਿੰਦਰ ਸਿੰਘ ਪੁੱਤਰ ਇਕਬਾਲ ਸਿੰਘ ਨੂੰ ਕਾਬੂ ਕਰਕੇ 4 ਕਿਲੋ ਚੂਰਾ-ਪੋਸਤ ਬਰਾਮਦ ਕੀਤਾ ਹੈ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 3 ਵਿਅਕਤੀ ਜ਼ਖਮੀ
NEXT STORY