ਸਾਹਨੇਵਾਲ (ਜਗਰੂਪ)- ਇਕ ਜਨਤਕ ਜਗ੍ਹਾ ਨੇੜੇ ਬਣੇ ਕਮਰਿਆਂ ਨੂੰ ਨਸ਼ੇ ਦਾ ਸੇਵਨ ਕਰਨ ਲਈ ਵਰਤਣ ਵਾਲੇ ਇਕ ਨਸ਼ੇੜੀ ਨੂੰ ਥਾਣਾ ਕੂੰਮਕਲਾਂ ਦੀ ਪੁਲਸ ਨੇ ਨਸ਼ਾ ਕਰਦੇ ਹੋਏ ਗ੍ਰਿਫਤਾਰ ਕੀਤਾ ਹੈ, ਜਿਸ ਦੇ ਖਿਲਾਫ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਵੇਖੋ LIST
ਜਾਣਕਾਰੀ ਅਨੁਸਾਰ ਥਾਣੇਦਾਰ ਦਲਬੀਰ ਸਿੰਘ ਦੀ ਪੁਲਸ ਟੀਮ ਨੇ ਗਸ਼ਤ ਦੌਰਾਨ ਅੰਮ੍ਰਿਤ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਪਿੰਡ ਕੂੰਮਕਲਾਂ ਨੂੰ ਦਾਣਾ ਮੰਡੀ ਕੂੰਮਕਲਾਂ ਦੇ ਸੇਵਾ ਕੇਂਦਰ ਦੇ ਨਾਲ ਬਣੇ ਹੋਏ ਕਮਰਿਆਂ ’ਚ ਬੈਠ ਕੇ ਨਸ਼ਾ ਕਰਦੇ ਹੋਏ ਕਾਬੂ ਕਰ ਕੇ ਉਸ ਕੋਲੋਂ ਇਕ ਸਿਲਵਰ ਪੰਨੀ ਅਤੇ ਲਾਈਟਰ ਬਰਾਮਦ ਕੀਤਾ ਹੈ। ਪੁਲਸ ਵਲੋਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਪਤੀ-ਪਤਨੀ ਮਿਲ ਕੇ ਕਰਦੇ ਸੀ ਗਲਤ ਕੰਮ, ਪੁਲਸ ਨੇ ਦੋਵਾਂ ਨੂੰ ਰੰਗੇ ਹੱਥੀਂ ਫੜਿਆ
NEXT STORY