ਅੰਮ੍ਰਿਤਸਰ, (ਸੰਜੀਵ)- ਜ਼ਿਲਾ ਪੁਲਸ ਨੇ ਵੱਖ-ਵੱਖ ਇਲਾਕਿਆਂ 'ਚ ਕੀਤੀ ਛਾਪੇਮਾਰੀ ਦੌਰਾਨ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਦੇ ਦੋਸ਼ ਵਿਚ 10 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਨ੍ਹਾਂ 'ਚ ਥਾਣਾ ਰਾਮਬਾਗ ਦੀ ਪੁਲਸ ਨੇ ਯਾਦਵ ਖਾਨ ਨਿਵਾਸੀ ਉੱਤਰ ਪ੍ਰਦੇਸ਼ ਤੋਂ 220 ਗ੍ਰਾਮ ਅਫੀਮ, ਥਾਣਾ ਇਸਲਾਮਾਬਾਦ ਦੀ ਪੁਲਸ ਨੇ ਸਿਮਰਨਜੀਤ ਸਿੰਘ ਨਿਵਾਸੀ ਗਿਲਵਾਲੀ ਗੇਟ ਤੋਂ 3 ਗ੍ਰਾਮ ਹੈਰੋਇਨ, ਥਾਣਾ ਕੰਬੋ ਦੀ ਪੁਲਸ ਨੇ ਹਰਭੇਜ ਸਿੰਘ, ਮਨਜੀਤ ਕੌਰ, ਜਸਦੀਪ ਸਿੰਘ ਤੇ ਜਗਰੂਪ ਸਿੰਘ ਨਿਵਾਸੀ ਲੋਹਾਰਕਾ ਕਲਾਂ ਤੋਂ 260 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਮਜੀਠਾ ਦੀ ਪੁਲਸ ਨੇ ਜਸਵੀਰ ਸਿੰਘ ਨਿਵਾਸੀ ਨਾਗ ਨਵੇਂ ਤੋਂ 400 ਨਸ਼ੀਲੀਆਂ ਗੋਲੀਆਂ, ਥਾਣਾ ਰਾਜਾਸਾਂਸੀ ਦੀ ਪੁਲਸ ਨੇ ਸੈਮੂਅਲ ਮਸੀਹ ਨਿਵਾਸੀ ਬਹੂਲੀਆਂ ਤੋਂ 20 ਬੋਤਲਾਂ ਸ਼ਰਾਬ ਤੇ ਥਾਣਾ ਸਦਰ ਦੀ ਪੁਲਸ ਨੇ ਰਾਜਵਿੰਦਰ ਸਿੰਘ ਨਿਵਾਸੀ ਮਜੀਠਾ ਰੋਡ ਤੋਂ 84 ਬੋਤਲਾਂ ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
5 ਲੱਖ ਦਾ ਬਿਆਨਾ ਲੈ ਕੇ ਧੋਖੇ ਨਾਲ ਵੇਚੀ ਜਾਇਦਾਦ
NEXT STORY