ਸੰਗਤ ਮੰਡੀ (ਮਨਜੀਤ) : ਬਠਿੰਡਾ-ਬਾਦਲ ਸੜਕ ’ਤੇ ਪੈਂਦੇ ਪਿੰਡ ਚੱਕ ਅਤਰ ਸਿੰਘ ਵਾਲਾ ਵਿਖੇ ਇਕ ਨਸ਼ੇੜੀ ਔਰਤ ਵੱਲੋਂ ਜ਼ਬਰਦਸਤੀ ਘਰ ’ਚ ਦਾਖ਼ਲ ਹੋ ਕੇ ਇਕ ਵਿਅਕਤੀ ਦੇ ਸੱਟਾਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਨੰਦਗੜ੍ਹ ਦੇ ਐੱਸ. ਆਈ. ਗੁਰਮੁੱਖ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਟੇਕ ਸਿੰਘ ਪੁੱਤਰ ਮਿਲਖੀ ਸਿੰਘ ਨੇ ਪਿੰਡ ਦੀ ਹੀ ਇਕ ਔਰਤ ਬੇਅੰਤ ਕੌਰ ਪੁੱਤਰੀ ਗੁਰਜੰਟ ਸਿੰਘ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ।
ਸ਼ਿਕਾਇਤ 'ਚ ਕਿਹਾ ਗਿਆ ਹੈ ਕਿ ਉਕਤ ਔਰਤ ਨਸ਼ਾ ਕਰਨ ਦੀ ਆਦੀ ਹੈ। ਬੀਤੇ ਦਿਨੀਂ ਘਰ ’ਚ ਜ਼ਬਰਦਸਤੀ ਦਾਖ਼ਲ ਹੋ ਕੇ ਉਸ ਨੇ ਮੇਰੀ ਕੁੱਟ-ਮਾਰ ਕੀਤੀ। ਪੁਲਸ ਵੱਲੋਂ ਮੁੱਦਈ ਦੇ ਬਿਆਨਾਂ ’ਤੇ ਉਕਤ ਔਰਤ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਨਿਹੰਗ ਬਾਣੇ 'ਚ ਆਏ ਲੋਕਾਂ ਵੱਲੋਂ ਦੁਕਾਨਦਾਰਾਂ 'ਤੇ ਹਮਲਾ, ਚੋਰੀ ਕੀਤਾ ਸਾਮਾਨ
NEXT STORY