ਤਰਨਤਾਰਨ (ਸੁਖਦੇਵ)- ਨਸ਼ੇ ਦੇ ਦੈਂਤ ਨੇ ਇਕ ਹੋਰ ਪਰਿਵਾਰ ਉਜਾੜ ਦਿੱਤਾ ਹੈ। ਜਿਸ ਦਾ ਤਾਜ਼ਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਨਸ਼ੇ ਦੀ ਓਵਰਡੋਜ਼ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਗੁਰਬੀਰ ਸਿੰਘ (27) ਪੁੱਤਰ ਰਵੇਲ ਸਿੰਘ ਵਾਸੀ ਪਿੰਡ ਛਾਪੜੀ ਸਾਹਿਬ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ ਖ਼ਬਰ, ਜਾਣੋ ਵਿਭਾਗ ਦੀ Latest Update
ਪਰਿਵਾਰ ਮੈਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਸਾਡੇ ਪਿੰਡ 'ਚ ਸ਼ਰੇਆਮ ਨਸ਼ਾ ਵੇਚਿਆ ਜਾ ਰਿਹਾ ਹੈ। ਜਿਸ ਨਾਲ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ ਉਨ੍ਹਾਂ ਕਿਹਾ ਕਿ ਪੁਲਸ ਜਿਥੇ ਲੜਾਈ ਹੋਈ ਹੋਵੇ ਉਥੇ ਜਲਦੀ ਪਹੁੰਚ ਜਾਂਦੀ ਹੈ ਪਰੰਤੂ ਨਸ਼ਾ ਤਸਕਰਾਂ ਵੱਲ ਕੋਈ ਵੀ ਧਿਆਨ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਭਾਵੇਂ ਕਿ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਕਰ ਰਹੀ ਪਰ ਜ਼ਮੀਨੀ ਪੱਧਰ 'ਤੇ ਨਸ਼ਿਆਂ ਦਾ ਕਾਰੋਬਾਰ ਜ਼ੋਰਾ-ਛੋਰਾਂ 'ਤੇ ਚੱਲ ਰਿਹਾ ਹੈ। ਪਰਿਵਾਰ ਮੈਬਰਾਂ ਨੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਲੋਕਾਂ 'ਤੇ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ,ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ 22 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
NEXT STORY