ਜਲੰਧਰ (ਜ. ਬ.) - ਨਸ਼ਾ ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਹੈ, ਜਿਸ ਦਾ ਹੱਲ ਕੱਢਣ ਲਈ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਦੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਕਰਦਿਆਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕ ਮੰਚ 'ਤੇ ਆ ਕੇ ਨਸ਼ਿਆਂ ਖਿਲਾਫ ਮੁਹਿੰਮ ਚਲਾਉਣੀ ਚਾਹੀਦੀ ਹੈ, ਜਦੋਂ ਕਿ ਮੌਜੂਦਾ ਸਮੇਂ ਵਿਚ ਨਸ਼ਿਆਂ 'ਤੇ ਸਿਆਸਤ ਕੀਤੀ ਜਾ ਰਹੀ ਹੈ, ਜੋ ਕਿ ਪੰਜਾਬ ਲਈ ਚੰਗੀ ਖਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ 'ਤੇ ਸਿਆਸਤ ਕਰਨ ਨਾਲ ਨਸ਼ਾ ਹੋਰ ਵਧੇਗਾ, ਜਿਸ ਨਾਲ ਨੌਜਵਾਨ ਪੀੜ੍ਹੀ ਬਰਬਾਦ ਹੋ ਜਾਵੇਗੀ। ਬਿਹਤਰ ਭਵਿੱਖ ਲਈ ਲੋਕਾਂ ਨੂੰ ਪ੍ਰਸ਼ਾਸਨ ਦੀ ਮਦਦ ਕਰਨੀ ਚਾਹੀਦੀ ਹੈ। ਨਸ਼ਾ ਕਰਨ ਤੇ ਵੇਚਣ ਵਾਲਿਆਂ ਬਾਰੇ ਦੱਸਣਾ ਚਾਹੀਦਾ ਹੈ।
ਜਿਥੇ ਧਾਰਮਿਕ ਸਮਾਗਮ ਹੋਣ, ਉਥੇ ਵੀ ਨਸ਼ਿਆਂ ਦੇ ਖਿਲਾਫ ਪ੍ਰਚਾਰ ਕਰਨਾ ਚਾਹੀਦਾ ਹੈ। ਖੁੱਲ੍ਹੇ-ਡੁੱਲੇ ਸੁਭਾਅ ਤੇ ਤੰਦਰੁਸਤ ਸਰੀਰਾਂ ਵਾਲੇ ਪੰਜਾਬੀਆਂ ਦੀਆਂ ਮਿਸਾਲਾਂ ਦੇਸ਼ ਹੀ ਨਹੀਂ, ਪੂਰੀ ਦੁਨੀਆ ਵਿਚ ਦਿੱਤੀਆਂ ਜਾਂਦੀਆਂ ਰਹੀਆਂ ਹਨ ਪਰ ਮੌਜੂਦਾ ਸਮੇਂ ਵਿਚ ਪੰਜਾਬ 'ਚ ਵਹਿ ਰਹੇ ਨਸ਼ਿਆਂ ਦੇ 6ਵੇਂ ਦਰਿਆ ਦਾ ਮਸਲਾ ਦੂਜੇ ਦੇਸ਼ਾਂ ਵਿਚ ਵੀ ਛਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਸਾਰਿਆਂ ਨੂੰ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਕੀਤੇ ਗਏ ਚੋਣ ਵਾਅਦੇ ਪੂਰੇ ਹੋਣਗੇ, ਇਸ ਦੇ ਲਈ ਕਾਂਗਰਸ ਸਰਕਾਰ ਵਚਨਬੱਧ ਹੈ। ਸਾਰੇ ਕੰਮ ਪੂਰੇ ਹੋਣ ਲਈ ਸਮਾਂ ਲੱਗਦਾ ਹੈ। ਇਸ ਲਈ ਜਨਤਾ ਨੂੰ ਚਾਹੀਦਾ ਹੈ ਕਿ ਕੁਝ ਸਮਾਂ ਉਡੀਕ ਕਰੇ। ਉਨ੍ਹਾਂ ਕਿਹਾ ਕਿ ਰੋਜ਼ਗਾਰ ਦੀ ਗੱਲ ਕੀਤੀ ਜਾਵੇ ਤਾਂ ਉਹ ਵੀ ਦਿੱਤਾ ਜਾਵੇਗਾ।
ਵਪਾਰ ’ਚ ਨਾਂ ਕਮਾਉਣ ਵਾਲੇ ਨਸ਼ੇ ਦੀ ਦਲਦਲ ’ਚ ਫਸ ਕੇ ਬਣ ਗਏ ਅਪਰਾਧੀ
NEXT STORY