ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ): ਥਾਣਾ ਸਿਟੀ ਪੁਲਸ ਵੱਲੋਂ ਗਸ਼ਤ ਦੌਰਾਨ ਗੁਰੂ ਗੋਬਿੰਦ ਸਿੰਘ ਪਾਰਕ ਦੇ ਗੇਟ ਸਾਹਮਣੇ ਸ਼ੱਕੀ ਹਾਲਾਤ 'ਚ ਘੁੰਮ ਰਹੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਡਾਕਟਰੀ ਜਾਂਚ ਦੌਰਾਨ ਤਿੰਨਾਂ ਦਾ ਡੋਪ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਪੁਲਸ ਨੇ ਉਨ੍ਹਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਥਾਣਾ ਸਿਟੀ ਦੇ ਏ.ਐੱਸ.ਆਈ. ਸੰਦੀਪ ਸਿੰਘ ਪੁਲਸ ਪਾਰਟੀ ਸਮੇਤ ਕੋਟਕਪੂਰਾ ਚੌਕ ਤੋਂ ਕੋਟਕਪੂਰਾ ਬਾਈਪਾਸ ਵੱਲ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਜਾ ਰਹੇ ਸਨ। ਜਦੋਂ ਪੁਲਸ ਟੀਮ ਗੁਰੂ ਗੋਬਿੰਦ ਸਿੰਘ ਪਾਰਕ ਦੇ ਗੇਟ ਕੋਲ ਪੁੱਜੀ, ਤਾਂ ਗੇਟ ਦੇ ਸਾਹਮਣੇ ਤਿੰਨ ਨੌਜਵਾਨ ਖੜ੍ਹੇ ਦਿਖਾਈ ਦਿੱਤੇ। ਨੌਜਵਾਨਾਂ ਦੇ ਚਿਹਰੇ ਦੇ ਹਾਵ-ਭਾਵਾਂ ਤੋਂ ਪੁਲਸ ਨੂੰ ਸ਼ੱਕ ਹੋਇਆ ਕਿ ਉਨ੍ਹਾਂ ਨੇ ਕੋਈ ਨਸ਼ੀਲਾ ਪਦਾਰਥ ਖਾਧਾ ਜਾਂ ਪੀਤਾ ਹੋਇਆ ਹੈ, ਜਿਸ ਤੋਂ ਬਾਅਦ ਪੁਲਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਨੂੰ ਕਾਬੂ ਕਰ ਲਿਆ।
ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਗਗਨਦੀਪ ਕੁਮਾਰ ਪੁੱਤਰ ਵੀਰਪਾਲ ਸਿੰਘ ਵਾਸੀ ਪਿੰਡ ਤਰਖਾਣ ਵਾਲਾ, ਗੁਰਸੇਵਕ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਗਲੀ ਨੰਬਰ 2 ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਅਤੇ ਅਜੈ ਰਾਠੌੜ ਪੁੱਤਰ ਮੁਕੇਸ਼ ਕੁਮਾਰ ਵਾਸੀ ਬਾਈਪਾਸ ਗਲੀ ਨੰਬਰ 4 ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਕਾਬੂ ਕੀਤੇ ਨੌਜਵਾਨਾਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਡੋਪ ਟੈਸਟ ਕਰਵਾਇਆ ਗਿਆ। ਟੈਸਟ ਰਿਪੋਰਟ ਪਾਜ਼ੇਟਿਵ ਆਉਣ 'ਤੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਗੁਲਜ਼ਾਰ ਸਿੰਘ ਦੀ ਮੌਤ ਮਾਮਲੇ 'ਚ ਚੰਨੀ ਵਲੋਂ CBI ਜਾਂਚ ਦੀ ਮੰਗ, ਰਾਜਪਾਲ ਨਾਲ ਕੀਤੀ ਮੁਲਾਕਾਤ
NEXT STORY