ਲੁਧਿਆਣਾ : ਲੁਧਿਆਣਾ 'ਚ ਬੀਤੀ ਦੇਰ ਰਾਤ ਮਾਡਲ ਟਾਊਨ ਐਕਸਟੈਂਸ਼ਨ 'ਚ ਕੁੱਝ ਨਸ਼ੇੜੀ ਨੌਜਵਾਨਾਂ ਨੇ ਰੱਜ ਕੇ ਹੰਗਾਮਾ ਕੀਤਾ। ਉਕਤ ਨੌਜਵਾਨਾਂ ਨੇ ਧਾਰਮਿਕ ਸਥਾਨ ਤੋਂ ਮੁੜ ਰਹੀ ਇਕ ਬੱਸ 'ਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਬੱਸ 'ਤੇ ਪੱਥਰ ਅਤੇ ਡੰਡੇ ਮਾਰੇ ਅਤੇ ਰੱਜ ਕੇ ਹੰਗਾਮਾ ਕੀਤਾ। ਇੰਨਾ ਹੀ ਨਹੀਂ, ਉਕਤ ਨੌਜਵਾਨਾਂ ਨੇ ਡਰਾਈਵਰ ਨੂੰ ਵੀ ਗਾਲ੍ਹਾਂ ਕੱਢੀਆਂ। ਇਸ ਘਟਨਾ ਦੀ ਘਰਾਂ ਦੀਆਂ ਛੱਤਾਂ ਤੋਂ ਲੋਕਾਂ ਨੇ ਵੀਡੀਓ ਬਣਾ ਲਈ।
ਇਹ ਵੀ ਪੜ੍ਹੋ : ਕੋਈ ਮਾਂ ਆਪਣੀ ਮਾਸੂਮ ਧੀ ਨਾਲ ਇਹ ਸਭ ਵੀ ਕਰ ਸਕਦੀ ਹੈ, ਸੁਣ ਤੁਹਾਨੂੰ ਵੀ ਨਹੀਂ ਹੋਵੇਗਾ ਯਕੀਨ
ਨੌਜਵਾਨਾਂ ਨੇ ਕਰੀਬ ਅੱਧਾ ਘੰਟਾ ਸੜਕ 'ਤੇ ਗੁੰਡਾਗਰਦੀ ਕੀਤੀ। ਜੇਕਰ ਕਿਸੇ ਨੇ ਉਨ੍ਹਾਂ ਨੂੰ ਹੁੱਲੜਬਾਜ਼ੀ ਕਰਨ ਤੋਂ ਰੋਕਿਆ ਤਾਂ ਉਕਤ ਨੌਜਵਾਨਾਂ ਨੇ ਉਸ 'ਤੇ ਵੀ ਹਮਲਾ ਕਰ ਦਿੱਤਾ। ਲੋਕਾਂ ਨੇ ਦੱਸਿਆ ਕਿ ਜਿਸ ਬੱਸ 'ਤੇ ਪੱਥਰਬਾਜ਼ੀ ਕੀਤੀ ਗਈ, ਉਹ ਕਿਸੇ ਧਾਰਮਿਕ ਸਥਾਨ ਤੋਂ ਜੱਥੇ ਨੂੰ ਵਾਪਸ ਲੈ ਕੇ ਆਈ ਸੀ। ਚੰਗੀ ਗੱਲ ਇਹ ਰਹੀ ਕਿ ਬੱਸ 'ਚ ਕੋਈ ਵੀ ਯਾਤਰੀ ਸਵਾਰ ਨਹੀਂ ਸੀ।
ਇਹ ਵੀ ਪੜ੍ਹੋ : ਸੁਖ਼ਨਾ ਝੀਲ 'ਤੇ ਘੁੰਮਣ ਦੇ ਸ਼ੌਕੀਨਾਂ ਲਈ ਰਾਹਤ ਭਰੀ ਖ਼ਬਰ, ਜਾਣ ਤੋਂ ਪਹਿਲਾਂ ਜ਼ਰੂਰ ਮਾਰ ਲਓ ਨਜ਼ਰ
ਇਸ ਦੌਰਾਨ ਡਰਾਈਵਰ ਨੇ ਬਚਾਅ ਕਰਦੇ ਹੋਏ ਬੱਸ ਭਜਾਈ ਪਰ ਹਮਲਾਵਰਾਂ ਨੇ ਵਿੱਚ ਬਜ਼ਾਰ ਪੱਥਰਬਾਜ਼ੀ ਕਰਕੇ ਬੱਸ ਸਮੇਤ ਕਈ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ। ਇਸ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਉਕਤ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੁੱਟੀ ਕੱਟ ਕੇ ਵਾਪਸ ਪਰਤਿਆ ਕੈਦੀ, ਅਜਿਹੀ ਜਗ੍ਹਾ ਲੁਕਾਈ ਹੈਰੋਇਨ ਦੇਖ ਮੁਲਾਜ਼ਮ ਵੀ ਰਹਿ ਗਏ ਹੈਰਾਨ
NEXT STORY