ਚੰਡੀਗੜ੍ਹ : ਸੂਬੇ 'ਚ ਨਸ਼ਿਆਂ ਦੇ ਮਾਮਲੇ 'ਤੇ ਸਖਤ ਹੋਈ ਪੰਜਾਬ ਪੁਲਸ ਨੇ ਨਸ਼ੇੜੀਆਂ ਅਤੇ ਨਸ਼ਾ ਤਸਕਰਾਂ ਦੀਆਂ ਸੂਚੀਆਂ ਤਿਆਰ ਕਰ ਲਈਆਂ ਹਨ। ਇਕ ਸੀਨੀਅਰ ਪੁਲਸ ਅਧਿਕਾਰੀ ਮੁਤਾਬਕ ਪੁਲਸ ਵਲੋਂ ਨਸ਼ੇੜੀਆਂ ਦੇ ਜੋ ਤੱਥ ਇਕੱਠੇ ਕੀਤੇ ਗਏ ਹਨ, ਉਹ ਗਿਣਤੀ 'ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼) ਦੇ ਨੇੜੇ-ਤੇੜ ਹੀ ਢੁੱਕਦੀ ਹੈ, ਜੋ ਕਿ ਹੈਰਾਨ ਕਰ ਦੇਣ ਵਾਲੀ ਹੈ। ਪੁਲਸ ਵਲੋਂ ਤਿਆਰ ਕੀਤੀਆਂ ਇਨ੍ਹਾਂ ਸੂਚੀਆਂ ਦੇ ਆਧਾਰ 'ਤੇ ਹੀ ਤਸਕਰਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ, ਜਦੋਂ ਕਿ ਨਸ਼ੇੜੀਆਂ ਦਾ ਇਲਾਜ ਸ਼ੁਰੂ ਕੀਤਾ ਜਾਵੇਗਾ। ਪੁਲਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਪਿੰਡਾਂ ਤੇ ਕਸਬਿਆਂ ਵਿਚਲੇ ਛੋਟੇ ਤਸਕਰਾਂ ਸਬੰਧੀ ਲੋਕਾਂ ਨੇ ਖੁੱਲ੍ਹ ਕੇ ਦੱਸਿਆ ਪਰ ਪੁਲਸ ਦੇ ਹੱਥ ਵੱਡੇ ਤਸਕਰਾਂ ਤੱਕ ਪੁੱਜਣ ਦੇ ਮਾਮਲੇ 'ਤੇ ਅਜੇ ਵੀ ਸਵਾਲੀਆ ਨਿਸ਼ਾਨ ਲੱਗਿਆ ਹੋਇਆ ਹੈ।
ਸਾਲ 2018 'ਚ 200 ਤੋਂ ਵੱਧ ਨੌਜਵਾਨ ਨਸ਼ਿਆਂ ਕਾਰਨ ਹੀ ਮੌਤ ਦੇ ਮੂੰਹ 'ਚ ਗਏ ਹਨ। ਪੁਲਸ ਨੇ ਪਿੰਡਾਂ ਤੇ ਸ਼ਹਿਰਾਂ 'ਚ ਮੁਹੱਲਾ ਪੱਧਰ 'ਤੇ ਨਸ਼ੇੜੀਆਂ ਦੇ ਤਸਕਰਾਂ ਦੀਆਂ ਸੂਚੀਆਂ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਨਸ਼ਿਆਂ ਦੀ ਤਸਕਰੀ ਰੋਕਣ ਲਈ ਗਠਿਤ ਕੀਤੀ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਵਜੋਂ ਏ. ਡੀ. ਜੀ. ਪੀ. ਹਰਪ੍ਰੀਤ ਸਿੰਘ ਸਿੱਧੂ ਦੀ ਨਿਯੁਕਤੀ ਕੀਤੀ ਸੀ। ਪੁਲਸ ਅਧਿਕਾਰੀਆਂ ਮੁਤਾਬਕ ਮਾਰਚ, 2017 ਤੋਂ ਲੈ ਕੇ 4 ਜੁਲਾਈ, 2019 ਤੱਕ ਨਸ਼ਾ ਤਸਕਰੀ ਨਾਲ ਸਬੰਧਿਤ 27,706 ਮਾਮਲੇ ਦਰਜ ਕੀਤੇ ਗਏ ਅਤੇ 33,500 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਫੌਜੀ 4 ਸਾਲ ਲੜਕੀ ਨੂੰ ਬਣਾਉਂਦਾ ਰਿਹਾ ਹਵਸ ਦਾ ਸ਼ਿਕਾਰ
NEXT STORY