ਨਵਾਂਸ਼ਹਿਰ, (ਤ੍ਰਿਪਾਠੀ, ਮਨੋਰੰਜਨ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਨਸ਼ੀਲੇ ਪਦਾਰਥਾਂ ਸਣੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਪ੍ਰਸ਼ੋਤਮ ਲਾਲ ਦੀ ਪੁਲਸ ਪਾਰਟੀ ਜਦੋਂ ਪਿੰਡ ਬੈਂਸਾਂ ਤੋਂ ਜੱਬੋਵਾਲ, ਭੌਰਾ ਤੇ ਨੌਰਾ ਜਾ ਰਹੀ ਸੀ ਤਾਂ ਪਿੰਡ ਨੌਰਾ ਨੇੜੇ ਪੁਲਸ ਨੇ ਇਕ ਬਜ਼ੁਰਗ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਗ੍ਰਿਫਤਾਰ ਵਿਅਕਤੀ ਦੀ ਪਛਾਣ ਤੀਰਥ ਸਿੰਘ ਉਰਫ਼ ਓਮਾ ਪੁੱਤਰ ਲੇਟ ਰਾਮ ਕਿਸ਼ਨ ਪਿੰਡ ਪੱਲੀਝਿੱਕੀ ਵਜੋਂ ਹੋਈ।
ਦੂਜੇ ਪਾਸੇ, ਏ. ਐੱਸ. ਆਈ. ਪਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਬੱਸ ਅੱਡਾ ਪੱਲੀਝਿੱਕੀ 'ਚ ਇਕ ਨੌਜਵਾਨ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 50 ਨਸ਼ੀਲੇ ਟੀਕੇ ਬਰਾਮਦ ਹੋਏ। ਗ੍ਰਿਫ਼ਤਾਰ ਨੌਜਵਾਨ ਗੁਰਪ੍ਰੀਤ ਸਿੰਘ ਉਰਫ਼ ਸੋਨੂੰ ਪੁੱਤਰ ਮੋਤਾ ਸਿੰਘ ਵਾਸੀ ਪਿੰਡ ਜੱਬੋਵਾਲ ਤੇ ਬਜ਼ੁਰਗ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਹੁਰੇ ਪਰਿਵਾਰ ਨੇ ਵਿਆਹੁਤਾ ਨੂੰ ਕੁੱਟ-ਕੁੱਟ ਕੇ ਕਰ 'ਤਾ ਬੇਹੋਸ਼
NEXT STORY