ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਦੇ ਅਧੀਨ ਆਉਂਦੇ ਖੇਤਰਾਂ 'ਚ ਛਾਪੇਮਾਰੀ ਕਰਕੇ ਨਸ਼ੇ ਵਾਲੇ ਪਦਾਰਥਾਂ ਸਮੇਤ 4 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੇ ਏ.ਐੱਸ.ਆਈ ਬਲਦੇਵ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ ਵਿਚ ਮੁਹੱਲਾ ਗੁਰੂ ਕਾ ਖੂਹ ਤਰਨਤਾਰਨ ਤੋਂ ਅੱਗੇ ਪੁੱਜੇ ਤਾਂ ਸੂਰਜ ਪੁੱਤਰ ਮੋਹਨੀ ਵਾਸੀ ਗਲੀ ਗੁਰਦਿੱਤ ਸਿੰਘ ਵਾਲੀ ਮੁਹੱਲਾ ਗੁਰੂ ਕਾ ਖੂਹ ਤਰਨਤਾਰਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਪਾਸੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ ਭਗਵੰਤ ਸਿੰਘ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ ਵਿਚ ਨਾਰਲੀ ਚੌਕ ਖਾਲੜਾ ਤੋਂ ਵਿਕਾਸ ਕੁਮਾਰ ਪੁੱਤਰ ਚਰਨ ਸਿੰਘ ਵਾਸੀ ਸ਼ਿਵ ਜੀ ਵਾਲੀ ਗਲੀ ਖਾਲੜਾ ਨੂੰ ਸ਼ੱਕ ਦੀ ਬਿਨਾ 'ਤੇ ਕਾਬੂ ਕਰਕੇ ਉਸ ਪਾਸੋਂ 100 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ।
ਥਾਣਾ ਝਬਾਲ ਦੇ ਏ.ਐੱਸ.ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ ਵਿਚ ਮੋੜ ਪਿੰਡ ਮੂਸੇ ਭਿੱਖੀਵਿੰਡ ਮੌਜੂਦ ਸੀ ਤੋਂ ਰਾਜਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਮਾਣੇਕੇ ਨੂੰ ਸ਼ੱਕ ਦੀ ਬਿਨਾ 'ਤੇ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਕ ਹੋਰ ਮਾਮਲੇ 'ਚ ਥਾਣਾ ਸਿਟੀ ਪੱਟੀ ਦੇ ਐੱਚ. ਸੀ. ਲਖਵਿੰਦਰ ਸਿੰਘ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਗਸ਼ਤ ਦੇ ਸਬੰਧ ਵਿਚ ਸਰਾਲੀ ਰੋਡ ਮੰਡ ਖੁਰਦ ਨੂੰ ਜਾ ਰਹੇ ਸਨ ਕਿ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਮੰਗਲ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਸਰਾਲੀ ਮੰਡ ਘਰ ਵਿਚ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਰੇਡ ਕਰਨ 'ਤੇ ਉਸ ਪਾਸੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ।
ਗਿਲਕੋ ਗਰੁੱਪ ਦੇ ਚੇਅਰਮੈਨ ਸਟੇਟ ਐਵਾਰਡ ਨਾਲ ਸਨਮਾਨਤ
NEXT STORY