ਸ੍ਰੀ ਅਨੰਦਪੁਰ ਸਾਹਿਬ, (ਦਲਜੀਤ)- ਸਥਾਨਕ ਅਗੰਮਪੁਰ ਚੌਕ ਵਿਖੇ ਲਾਏ ਨਾਕੇ ਦੌਰਾਨ ਪੁਲਸ ਵੱਲੋਂ ਨਸ਼ੇ ਵਾਲੇ ਪਾਊਡਰ ਸਣੇ ਦੋ ਵਿਅਕਤੀਅਾਂ ਨੂੰ ਕਾਬੂ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਪੁਲਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ ’ਤੇ ਪੈਂਦੇ ਅਗੰਮਪੁਰ ਚੌਕ ਲਾਗੇ ਨਾਕਾ ਲਾਇਆ ਹੋਇਆ ਸੀ, ਜਿਸ ਦੌਰਾਨ ਇਕ ਮੋਟਰਸਾਈਕਲ ’ਤੇ ਸਵਾਰ ਲਵਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਰਾਜਪੁਰਾ ਪਟਿਆਲਾ ਅਤੇ ਹਰਜੀਤ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਸ੍ਰੀ ਅਨੰਦਪੁਰ ਸਾਹਿਬ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 17 ਗ੍ਰਾਮ ਨਸ਼ੇ ਵਾਲਾ ਪਾਊਡਰ ਬਰਾਮਦ ਹੋਇਆ। ਦੋਵਾਂ ਨੌਜਵਾਨਾਂ ਨੂੰ ਤੁਰੰਤ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਭਗੌਡ਼ੀ ਅੌਰਤ ਸਮੱਗਲਰ ਕਾਬੂ, ਮਾਮਲਾ ਦਰਜ
NEXT STORY