ਫ਼ਰੀਦਕੋਟ, (ਰਾਜਨ)- ਪਿੰਡ ਸੈਦੋਕੇ ਦੀ ਹੱਦ 'ਤੇ ਸਹਾਇਕ ਥਾਣੇਦਾਰ ਜਗਦੇਵ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ। ਜਾਣਕਾਰੀ ਅਨੁਸਾਰ ਜਦੋਂ ਪੁਲਸ ਪਾਰਟੀ ਸ਼ੱਕੀ ਲੋਕਾਂ 'ਤੇ ਨਜ਼ਰ ਰੱਖਣ ਲਈ ਗਸ਼ਤ ਕਰ ਰਹੀ ਸੀ ਤਾਂ ਪਿੰਡ ਸੈਦੋਕੇ ਦੀ ਹੱਦ 'ਤੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਜਦੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਵਿਅਕਤੀ ਦੀ ਪਛਾਣ ਸਤਨਾਮ ਸਿੰਘ ਉਰਫ਼ ਸੱਤਾ ਵਾਸੀ ਪਿੰਡ ਦੀਪ ਸਿੰਘ ਵਾਲਾ ਵਜੋਂ ਹੋਈ ਹੈ। ਪੁਲਸ ਨੇ ਦੋਸ਼ੀ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਭਾਖੜਾ ਨਹਿਰ ਬਣੀ 'ਮੌਤ ਦਾ ਖੂਹ'
NEXT STORY