ਚੰਡੀਗੜ੍ਹ/ਫਤਿਹਗੜ੍ਹ ਸਾਹਿਬ : ਇੱਕ ਵੱਡੀ ਕਾਰਵਾਈ ਦਰਜ ਕਰਦਿਆਂ ਪੰਜਾਬ ਪੁਲਸ ਨੇ ਸ਼ੁੱਕਰਵਾਰ ਦੇਰ ਸ਼ਾਮ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਜ਼ਿਲ੍ਹੇ 'ਚ ਇੱਕ ਗੈਰ-ਕਾਨੂੰਨੀ ਸਟੋਰੇਜ ਗੋਦਾਮ 'ਚ ਛਾਪੇਮਾਰੀ ਦੌਰਾਨ ਫਾਰਮਾ ਓਪੀਔਡਜ਼ ਦੀਆਂ 7 ਲੱਖ ਤੋਂ ਵੱਧ ਗੋਲੀਆਂ/ਕੈਪਸੂਲ/ਟੀਕੇ ਜ਼ਬਤ ਕਰਕੇ ਇੱਕ ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਮੁੱਖ ਸਪਲਾਇਰ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ ਆਸ਼ੀਸ਼ ਵਿਸ਼ਕਰਮਾ ਵੱਜੋਂ ਹੋਈ ਹੈ, ਜੋ ਕਿ ਸਹਾਰਨਪੁਰ, ਯੂ. ਪੀ. 'ਚ ਆਈ. ਟੀ. ਸੀ. ਨੇੜੇ ਖਾਲਾਸੀ ਲਾਈਨ ਦਾ ਰਹਿਣ ਵਾਲਾ ਹੈ। ਦੋਸ਼ੀ ਪਿਛਲੇ ਪੰਜ ਸਾਲਾਂ ਤੋਂ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਫਤਹਿਗੜ੍ਹ ਸਾਹਿਬ, ਐੱਸ. ਏ. ਐੱਸ. ਨਗਰ, ਐੱਸ. ਬੀ. ਐੱਸ. ਨਗਰ, ਰੂਪਨਗਰ, ਪਟਿਆਲਾ ਅਤੇ ਲੁਧਿਆਣਾ 'ਚ ਗੈਰ-ਕਾਨੂੰਨੀ ਤੌਰ ‘ਤੇ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਕਰ ਰਿਹਾ ਸੀ।
ਇਹ ਵੀ ਪੜ੍ਹੋ : ਚੜ੍ਹਦੀ ਸਵੇਰ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਮੋਗਾ ਦੀ ਕੁੜੀ ਨੇ ਅੱਧੀ ਰਾਤ ਘਰ ਬਾਹਰ ਕੀਤੀ ਖ਼ੁਦਕੁਸ਼ੀ
ਪੰਜਾਬ ਪੁਲਸ ਵੱਲੋਂ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਦੌਰਾਨ ਇਹ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਸ ਨੇ 4.98 ਲੱਖ ਲੋਮੋਟਿਲ ਗੋਲੀਆਂ, 97200 ਗੋਲੀਆਂ ਅਲਪ੍ਰਾਜੋਲਮ, 75,840 ਪ੍ਰੋਕਸੀਵੋਨ ਕੈਪਸੂਲ, 21600 ਵਾਇਲਜ਼ ਏਵਲ, 16600 ਇੰਜੈਕਸ਼ਨ ਬੁਪ੍ਰੇਨੋਰਫੀਨ , 550 ਟ੍ਰਾਮਾਡੋਲ ਦੀਆਂ ਗੋਲੀਆਂ ਬਰਾਮਦ ਕੀਤੀਆਂ। ਦੱਸਣਯੋਗ ਹੈ ਕਿ ਚਮਕੌਰ ਸਾਹਿਬ ਦੇ ਰਹਿਣ ਵਾਲੇ ਦੋ ਵਿਅਕਤੀਆਂ ਸੁਖਵਿੰਦਰ ਸਿੰਘ ਉਰਫ਼ ਕਾਲਾ ਅਤੇ ਹਰਜਸਪ੍ਰੀਤ ਸਿੰਘ ਉਰਫ਼ ਜੱਸਾ ਵੱਜੋਂ ਪਛਾਣੇ ਗਏ ਵਿਅਕਤੀਆਂ ਪਾਸੋਂ ਬੁਪਰੇਨੋਰਫਾਈਨ ਦੇ 175 ਟੀਕੇ ਅਤੇ ਏਵਲ ਦੀਆਂ 175 ਵਾਇਲਜ਼ ਬਰਾਮਦ ਕੀਤੇ ਗਏ ਸਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ 'ਚ CM ਹਾਊਸ ਦਾ 10 ਹਜ਼ਾਰ ਰੁਪਏ ਦਾ ਕੱਟਿਆ ਗਿਆ ਚਲਾਨ, ਜਾਣੋ ਪੂਰਾ ਮਾਮਲਾ
ਇਸ ਤੋਂ ਬਾਅਦ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ (ਸੀ. ਆਈ. ਏ.) ਸਰਹਿੰਦ ਦੀਆਂ ਪੁਲਸ ਟੀਮਾਂ ਨੇ ਉਕਤ ਕੇਸ ਦੀ ਤਫਤੀਸ਼ ਦੇ ਹਿੱਸੇ ਵਜੋਂ 14 ਜੁਲਾਈ 2022 ਨੂੰ ਇੰਚਾਰਜ ਇੰਸਪੈਕਟਰ ਅਮਰਬੀਰ ਸਿੰਘ ਦੀ ਅਗਵਾਈ ਹੇਠ ਸਥਾਨਕ ਉੱਤਰ ਪ੍ਰਦੇਸ਼ ਪੁਲਸ ਦੀ ਮੌਜੂਦਗੀ 'ਚ ਸਟੋਰੇਜ ਗੋਦਾਮ ‘ਤੇ ਛਾਪੇਮਾਰੀ ਕੀਤੀ। ਫਤਹਿਗੜ੍ਹ ਸਾਹਿਬ ਦੇ ਐੱਸ. ਐੱਸ. ਪੀ. ਡਾਕਟਰ ਰਵਜੋਤ ਗਰੇਵਾਲ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਨੂੰ ਸਾਰੀਆਂ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਪੰਜਾਬ ਲਿਆਂਦਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜੱਥੇਦਾਰ ਦੇ ਬਿਆਨ 'ਤੇ ਛਿੜਿਆ ਸਿਆਸੀ ਘਮਾਸਾਨ, ਰਵਨੀਤ ਬਿੱਟੂ ਨੇ ਦਿੱਤੀ ਸਖ਼ਤ ਪ੍ਰਤੀਕਿਰਿਆ
ਉਨ੍ਹਾਂ ਕਿਹਾ ਕਿ ਡੀ. ਐੱਸ. ਪੀ. ਇਨਵੈਸਟੀਗੇਸ਼ਨ ਜਸਪਿੰਦਰ ਸਿੰਘ ਗਿੱਲ ਅਤੇ ਡੀ. ਐੱਸ. ਪੀ. ਬੱਸੀ ਪਠਾਣਾ ਅੰਮ੍ਰਿਤਪਾਲ ਸਿੰਘ ਨੇ ਇਸ ਆਪਰੇਸ਼ਨ ਨੂੰ ਅੰਜਾਮ ਦੇਣ 'ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਐੱਫ. ਆਈ. ਆਰ ਨੰਬਰ-79 ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 22ਸੀ-61-85 ਤਹਿਤ ਥਾਣਾ ਬਡਾਲੀ ਆਲਾ ਸਿੰਘ ਫਤਹਿਗੜ੍ਹ ਸਾਹਿਬ ਵਿਖੇ ਪਹਿਲਾਂ ਹੀ ਦਰਜ ਕੀਤੀ ਗਈ ਸੀ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਜ਼ਿਕਰਯੋਗ ਹੈ ਕਿ ਮੁਲਜਮ ਜ਼ਿਲ੍ਹਾ ਫਤਿਹਗੜ੍ਹ ਪੁਲਸ ਦੇ ਅਮਲੋਹ, ਸਰਹਿੰਦ, ਬਡਾਲੀ ਆਲਾ ਸਿੰਘ ਅਤੇ ਖਮਾਣੋਂ ਥਾਣਿਆਂ ਨੂੰ ਐੱਨ. ਡੀ. ਪੀ. ਐੱਸ ਐਕਟ ਤਹਿਤ ਦਰਜ ਘੱਟੋ-ਘੱਟ ਚਾਰ ਵਪਾਰਕ ਮਾਮਲਿਆਂ 'ਚ ਲੋੜੀਂਦਾ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮੁਹਾਲੀ ’ਚ ਤਿਆਰ ਹੋ ਰਹੇ ਆਮ ਆਦਮੀ ਕਲੀਨਿਕ ’ਚ ਪਹੁੰਚੇ CM ਮਾਨ, ਕਹੀਆਂ ਅਹਿਮ ਗੱਲਾਂ
NEXT STORY