ਅੰਮ੍ਰਿਤਸਰ (ਸੁਮਿਤ, ਸੰਜੀਵ) - ਹਾਈ ਪ੍ਰੋਫ਼ਾਇਲ ਹੈਰੋਇਨ ਮਾਮਲੇ ’ਚ ਐੱਸ.ਟੀ.ਐੱਫ਼ ਵਲੋਂ ਮੁਲਜ਼ਮ ਬਣਾਏ ਗਏ ਅਨਵਰ ਮਸੀਹ ਵਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇਹਾਂਤੀ ਦੇ ਐੱਸ.ਐੱਸ.ਪੀ. ਦਫ਼ਤਰ ਦੇ ਬਾਹਰ ਪੱਤਰਕਾਰਾਂ ਦੇ ਸਾਹਮਣੇ ਜ਼ਹਿਰ ਪੀ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਅਨਵਰ ਮਸੀਹ ਦੇ ਸਮਰਥਕਾਂ ਵਲੋਂ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਦਿੱਤਾ ਗਿਆ ਹੈ। ਪੱਤਰਕਾਰਾਂ ਨਾਲ ਗਲੱਬਾਤ ਕਰਦੇ ਹੋਏ ਅਨਵਰ ਮਸੀਹ ਨੇ ਕਿਹਾ ਕਿ ਉਨ੍ਹਾਂ ’ਤੇ ਡਰੱਗ ਮਾਮਲੇ ਨੂੰ ਲੈ ਕੇ ਝੂਠਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਦੁਬਈ ’ਚ ਰਹਿੰਦੇ ਪ੍ਰੇਮੀ ਦੀ ਬੇਵਫ਼ਾਈ ਤੋਂ ਦੁਖੀ ਪ੍ਰੇਮਿਕਾ ਨੇ ਲਿਆ ਫਾਹਾ, ਇਤਰਾਜ਼ਯੋਗ ਵੀਡੀਓ ਰਾਹੀਂ ਕਰਦਾ ਸੀ ਤੰਗ (ਵੀਡੀਓ)
ਮਿਲੀ ਜਾਣਕਾਰੀ ਅਨੁਸਾਰ ਬੀਤੇ ਸਾਲ ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ਤੋਂ ਐੱਸ. ਟੀ. ਐੱਫ. ਨੇ ਅਕਾਲੀ ਆਗੂ ਅਨਵਰ ਮਸੀਹ ਦੀ ਅਕਾਸ਼ ਬਿਹਾਰ ਸਥਿਤ ਕੋਠੀ ’ਤੋਂ 197 ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਇਸ ਦੌਰਾਨ ਕੋਠੀ ਤੋਂ ਅਫਗਾਨੀ ਨਾਗਰਿਕ ਅਰਮਾਨ, ਅੰਮ੍ਰਿਤਸਰ ਦੇ ਕੱਪੜਾ ਵਪਾਰੀ ਅਕੁੰਸ਼ ਕਪੂਰ ਸਣੇ ਦਰਜਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਜੈਪੁਰ ਘੁੰਮਣ ਗਏ ਸਕੇ ਭੈਣ-ਭਰਾ ’ਤੇ ਡਿੱਗੀ ਅਸਮਾਨੀ ਬਿਜਲੀ, ਹੋਈ ਮੌਕੇ ’ਤੇ ਮੌਤ
ਉਸ ਸਮੇਂ ਕਾਬੂ ਕੀਤੇ ਗਏ ਮੁਲਜ਼ਮਾਂ ਨੇ ਐੱਸ. ਟੀ. ਐੱਫ. ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਹੈਰੋਇਨ ਦੀ ਇਸ ਵੱਡੀ ਖੇਪ ਨੂੰ ਸਮੁੰਦਰ ਦੇ ਰਾਸਤੇ ਤੋਂ ਗੁਜਰਾਤ ਪਹੁੰਚਣ ਵਾਲੇ ਸਨ। ਇਸ ਖੇਪ ’ਚ ਮਿਲਾਵਟ ਕਰਕੇ ਇਸ ਦੀ ਮਾਤਰਾ 500 ਕਿਲੋਂ ਤੋਂ ਜ਼ਿਆਦਾ ਬਣਾਈ ਜਾਣੀ ਸੀ। ਇਸ ਕੰਮ ਲਈ ਅਫਗਾਨ ਨਾਗਰਿਕ ਨੂੰ ਖ਼ਾਸ ਤੌਰ ’ਤੇ ਬੁਲਾਇਆ ਗਿਆ ਸੀ।
ਪੜ੍ਹੋ ਇਹ ਵੀ ਖ਼ਬਰ - ਦਸੂਹਾ ’ਚ ਚੜ੍ਹਦੀ ਸਵੇਰ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ (ਤਸਵੀਰਾਂ)
ਕਾਰ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਮੌਤ
NEXT STORY