ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ 'ਚ ਛਾਪੇਮਾਰੀ ਕਰ ਕੇ ਨਸ਼ੀਲੇ ਪਦਾਰਥਾਂ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਪੰਨਾ ਲਾਲ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਆਸਲ ਚੌਕ ਪੱਟੀ ਮੌਜੂਦ ਸੀ। ਇਸ ਦੌਰਾਨ ਰੋਡਵੇਜ਼ ਵਰਕਸ਼ਾਪ ਦੀ ਵੱਲੋਂ ਇਕ ਵਿਅਕਤੀ, ਜੋ ਸਾਨੂੰ ਵੇਖ ਕੇ ਘਬਰਾ ਕੇ ਪਿੱਛੇ ਨੂੰ ਮੁੜ ਪਿਆ। ਪੁਲਸ ਮੁਲਾਜ਼ਮਾਂ ਵੱਲੋਂ ਕਾਬੂ ਕਰ ਕੇ ਤਲਾਸ਼ੀ ਲੈਣ 'ਤੇ ਉਸ ਕੋਲੋਂ ਮੋਮੀ ਲਿਫਾਫਾ 'ਚੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਦੀ ਪਛਾਣ ਸੁਖਬੀਰ ਸਿੰਘ ਪੁੱਤਰ ਸਵਰਨ ਸਿੰਘ ਵਜੋਂ ਹੋਈ ਹੈ।
ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਗੁਰਮੁੱਖ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਨਾਲ ਬਾ-ਸਵਾਰੀ ਪ੍ਰਾਈਵੇਟ ਗੱਡੀ 'ਤੇ ਗਸ਼ਤ ਸਬੰਧੀ ਪੱਟੀ ਨੂੰ ਜਾ ਰਹੇ ਸੀ ਕਿ ਜਦੋਂ ਉਹ ਡੀ. ਏ. ਵੀ. ਸਕੂਲ ਦੇ ਸਾਹਮਣੇ ਪਹੁੰਚੇ ਤਾਂ ਸਾਹਮਣੇ ਤੋਂ ਇਕ ਵਿਅਕਤੀ ਆ ਰਿਹਾ ਸੀ, ਜਿਸ ਨੂੰ ਸ਼ੱਕ 'ਤੇ ਕਾਬੂ ਕਰ ਕੇ ਤਲਾਸ਼ੀ ਲੈਣ 'ਤੇ ਉਸ ਕੋਲੋਂ 90 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਦੋਸ਼ੀ ਦੀ ਪਛਾਣ ਨਵਜੋਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਬਸਤੀ ਪੱਟੀ ਵਜੋਂ ਹੋਈ ਹੈ।
ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ. ਐੱਸ. ਆਈ. ਪ੍ਰੇਮ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਨਾਲ ਬਾ-ਤਲਾਸ਼ ਭੈੜੇ ਪੁਰਸ਼ਾਂ ਸਬੰਧੀ ਚੌਕੀ ਡੇਹਰਾ ਸਾਹਿਬ ਤੋਂ ਪਿੰਡ ਕਾਹਲਵਾਂ ਤੋਂ ਭੱਠਲ ਭਾਈਕੇ ਨੂੰ ਜਾ ਰਹੇ ਸਨ ਕਿ ਜਦੋਂ ਅਸੀਂ ਗਸ਼ਤ ਕਰਦੇ ਹੋਏ ਪੁਲ ਸੂਆ ਭੱਠਲ ਪਹੁੰਚੇ ਤਾਂ ਸਾਹਮਣੇ ਤੋਂ ਇਕ ਨੌਜਵਾਨ ਲੋਈ ਦੀ ਬੁੱਕਲ ਮਾਰੀ ਪੁਲ ਸੂਆ 'ਤੇ ਦਿਖਾਈ ਦਿੱਤਾ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਤਲਾਸ਼ੀ ਲੈਣ 'ਤੇ ਉਸ ਕੋਲੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬ੍ਰਿਟਿਸ਼ ਨਾਗਰਿਕ 'ਤੇ ਅੱਤਿਆਚਾਰਾਂ ਦੇ ਦੋਸ਼ਾਂ ਨੂੰ ਮੁੱਖ ਮੰਤਰੀ ਅਮਰਿੰਦਰ ਨੇ ਖਾਰਿਜ ਕੀਤਾ
NEXT STORY