ਅੰਮ੍ਰਿਤਸਰ, (ਅਰੁਣ)- ਛਾਪੇਮਾਰੀ ਦੌਰਾਨ ਪੁਲਸ ਨੇ ਨਸ਼ੀਲੇ ਪਦਾਰਥਾਂ ਦੇ ਧੰਦੇਬਾਜ਼ਾਂ ਨੂੰ ਗ੍ਰਿਫਤਾਰ ਦਾ ਦਾਅਵਾ ਕੀਤਾ ਹੈ। ਥਾਣਾ ਬੀ-ਡਵੀਜ਼ਨ ਦੀ ਪੁਲਸ ਵੱਲੋਂ 2 ਗ੍ਰਾਮ ਹੈਰੋਇਨ ਸਮੇਤ ਰਣਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਮਕਬੂਲਪੁਰਾ, ਆਬਕਾਰੀ ਵਿਭਾਗ ਦੀ ਟੀਮ ਵੱਲੋਂ 240 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਰ 'ਚ ਸਵਾਰ ਮੁਲਜ਼ਮ ਹਰਜੀਤ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ ਤੇ 36 ਬੋਤਲਾਂ ਸ਼ਰਾਬ ਸਮੇਤ ਗੁਰਸ਼ਰਨ ਸਿੰਘ ਵਾਸੀ ਕੋਟਮਿੱਤ ਸਿੰਘ ਨੂੰ ਕਾਬੂ ਕਰ ਕੇ ਥਾਣਾ ਸੁਲਤਾਨਵਿੰਡ ਵਿਖੇ ਮਾਮਲੇ ਦਰਜ ਕਰ ਲਏ ਗਏ ਹਨ। ਥਾਣਾ ਕੱਥੂਨੰਗਲ ਦੀ ਪੁਲਸ ਨੇ 5 ਗ੍ਰਾਮ ਹੈਰੋਇਨ ਸਮੇਤ ਹਰਜੀਤ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਬੱਲਪੁਰੀਆ ਤੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਮੁਲਜ਼ਮ ਸੁਖਦੇਵ ਸਿੰਘ ਵਾਸੀ ਹਰੀਆ ਨੂੰ ਕਾਬੂ ਕਰ ਕੇ ਵੱਖ-ਵੱਖ ਮਾਮਲੇ ਦਰਜ ਕਰ ਲਏ ਹਨ।
ਜੀਪ 'ਤੇ ਚੜ੍ਹਿਆ ਟਰੱਕ, 4 ਦੀ ਮੌਤ
NEXT STORY