ਅੰਮ੍ਰਿਤਸਰ, (ਅਰੁਣ)- ਵੱਖ-ਵੱਖ ਛਾਪੇਮਾਰੀਆਂ ਦੌਰਾਨ ਜ਼ਿਲਾ ਪੁਲਸ ਨੇ ਨਸ਼ੀਲੇ ਪਦਾਰਥਾਂ ਦੇ 6 ਧੰਦੇਬਾਜ਼ਾਂ ਨੂੰ ਕਾਬੂ ਕੀਤਾ ਹੈ। ਥਾਣਾ ਖਿਲਚੀਆਂ ਦੀ ਪੁਲਸ ਨੇ 115 ਗ੍ਰਾਮ ਚਰਸ ਸਮੇਤ ਮਲਕੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਵਡਾਲਾ ਕਲਾਂ, 105 ਗ੍ਰਾਮ ਚਰਸ ਸਮੇਤ ਸੁੱਚਾ ਸਿੰਘ ਪੁੱਤਰ ਕਰਮ ਸਿੰਘ ਵਾਸੀ ਵਡਾਲਾ ਕਲਾਂ, ਚਾਟੀਵਿੰਡ ਥਾਣੇ ਦੀ ਪੁਲਸ ਨੇ 60 ਨਸ਼ੇ ਵਾਲੀਆਂ ਗੋਲੀਆਂ ਸਮੇਤ ਗੁਰਦੇਵ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਖਾਲਸਾ ਨਗਰ ਭਾਈ ਮੰਝ ਰੋਡ ਤੇ ਐੱਸ. ਟੀ. ਐੱਫ. ਬਾਰਡਰ ਰੇਂਜ ਦੀ ਟੀਮ ਨੇ 70 ਗ੍ਰਾਮ ਹੈਰੋਇਨ ਸਮੇਤ ਮਲਕੀਤ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਭੂਸੇ ਨੂੰ ਗ੍ਰਿਫਤਾਰ ਕਰ ਕੇ ਥਾਣਾ ਘਰਿੰਡਾ ਵਿਖੇ ਮਾਮਲਾ ਦਰਜ ਕਰ ਲਿਆ ਹੈ।
ਜ਼ਹਿਰੀਲੀ ਦਵਾਈ ਪੀਣ ਨਾਲ ਨੌਜਵਾਨ ਦੀ ਮੌਤ
NEXT STORY