ਜਲੰਧਰ : ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਡੇ ਕਦਮ ਚੁੱਕ ਰਹੀ ਹੈ। ਇਸ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਵੱਡੇ ਸੌਦਾਗਰਾਂ ਨੂੰ ਨਾ ਸਿਰਫ ਜੇਲ੍ਹਾਂ ਵਿਚ ਸੁੱਟਿਆ ਜਾ ਰਿਹਾ ਹੈ, ਸਗੋਂ ਛੋਟੀਆਂ ਮੱਛੀਆਂ ਦੀਆਂ ਜੜ੍ਹਾਂ ਪੁੱਟਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਜਿਸ ਦੇ ਤਹਿਤ ਸਰਕਾਰ ਵਲੋਂ ਐਂਟੀ ਡਰੱਗ ਹੈਲਪਲਾਈਨ ਅਤੇ ਵਟਸਐਪ ਚੈਟਬੋਟ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨੰਬਰ 9779-100-200 'ਤੇ ਤੁਸੀਂ ਨਸ਼ੇ ਵੇਚਣ ਵਾਲਿਆਂ ਦੀ ਸ਼ਿਕਾਇਤ ਕਰ ਸਕਦੇ ਹੋ। ਜਿਸ 'ਤੇ ਪੁਲਸ ਵਲੋਂ ਤੁਰੰਤ ਐਕਸ਼ਨ ਲਿਆ ਜਾ ਰਿਹਾ ਹੈ।
ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਇਸ ਨੰਬਰ ਰਾਹੀਂ ਹੁਣ ਤਕ ਸੈਂਕੜੇ ਮੁਲਜ਼ਮ ਜੇਲ੍ਹ ਦੀ ਹਵਾ ਖਾ ਚੁੱਕੇ ਹਨ। ਇਥੇ ਵੱਡੀ ਗੱਲ ਇਹ ਹੈ ਕਿ ਜੇ ਕੋਈ ਇਸ ਨੰਬਰ "ਤੇ ਸ਼ਿਕਾਇਤ ਕਰਦਾ ਹੈ ਤਾਂ ਉਸ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਇਥੇ ਹੀ ਬਸ ਨਹੀਂ ਪੰਜਾਬ ਸਰਕਾਰ ਵਲੋਂ ਨਸ਼ਿਆਂ ਨਸ਼ਾ ਮੁਕਤ ਸੂਬਾ ਬਣਾਉਣ ਲਈ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦਾ ਦਫ਼ਤਰ ਵੀ ਖੋਲ੍ਹਿਆ ਗਿਆ ਹੈ। ਪੰਜਾਬ ਪੁਲਸ ਵਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ਆਮ ਨਾਗਰਿਕਾਂ ਅਤੇ ਨਸ਼ਾ ਪੀੜਤਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਪ੍ਰਦਾਨ ਕਰਦਾ ਹੈ ਅਤੇ ਨਸ਼ਾ ਛੱਡਣ ਦੇ ਇਰਾਦੇ ਵਾਲੇ ਪੀੜਤਾਂ ਲਈ ਡਾਕਟਰੀ ਸਹਾਇਤਾ ਯਕੀਨੀ ਬਣਾਉਂਦਾ ਹੈ।
PSPCL ਦੇ ਖ਼ਪਤਕਾਰਾਂ ਲਈ ਵੱਡੀ ਖ਼ੁਸ਼ਖ਼ਬਰੀ, ਪੜ੍ਹੋ ਕੀ ਹੈ ਪੂਰੀ ਖ਼ਬਰ
NEXT STORY