ਮੋਗਾ (ਕਸ਼ਿਸ਼, ਆਜ਼ਾਦ) : ਸੋਸ਼ਲ ਮੀਡੀਆ ’ਤੇ ਮੋਗਾ ਵਿਚ ਇਕ ਨੌਜਵਾਨ ਵੱਲੋਂ ਗੁਪਤ ਅੰਗ ਦੇ ਨੇੜੇ ਨਸ਼ੇ ਦਾ ਟੀਕਾ ਲਾਉਣ ਦੀ ਵੀਡੀਓ ਵਾਇਰਲ ਹੋਣ ਕਾਰਨ ਲੋਕਾਂ ਵਿਚ ਹੜਕੰਪ ਮਚ ਗਿਆ ਅਤੇ ਲੋਕ ਪੁੱਛ ਰਹੇ ਹਨ ਕਿ ਪੁਲਸ ਦੀ ਇੰਨੀ ਸਖ਼ਤੀ ਦੇ ਬਾਵਜੂਦ ਇਹ ਚਿੱਟਾ ਆਖਿਰ ਕਿੱਥੋਂ ਆ ਰਿਹਾ ਹੈ? ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਉਪਰੰਤ ਮੋਗਾ ਪੁਲਸ ਤੁਰੰਤ ਹਰਕਤ ਵਿਚ ਆ ਗਈ ਅਤੇ ਡੀ. ਐੱਸ. ਪੀ. ਸਿਟੀ ਜਤਿੰਦਰ ਸਿੰਘ ਗਿੱਲ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਉਕਤ ਵੀਡੀਓ ਕਾਫ਼ੀ ਪੁਰਾਣੀ ਹੈ ਅਤੇ ਜਾਂਚ ਤੋਂ ਬਾਅਦ ਹੀ ਇਸ ਦੀ ਅਸਲ ਸੱਚਾਈ ਸਾਹਮਣੇ ਆਵੇਗੀ।
ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕੀਤੀ ਹੈ, ਉਸ ਨੇ ਜਾਣ-ਬੁੱਝ ਕੇ ਸਨਸਨੀ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ, ਜਦਕਿ ਉਸ ਨੂੰ ਚਾਹੀਦਾ ਸੀ ਕਿ ਇਸ ਦੀ ਜਾਣਕਾਰੀ ਪੁਲਸ ਨੂੰ ਦਿੰਦਾ। ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਵਿਚ ਪਤਾ ਲੱਗਿਆ ਹੈ ਕਿ ਇਹ ਵੀਡੀਓ ਗਿੱਲ ਰੋਡ ’ਤੇ ਇਕ ਖਾਲੀ ਪਲਾਟ ਦੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੋਗਾ ਪੁਲਸ ਜ਼ਿਲੇ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਨਸ਼ਾ ਛੁਡਾਓ ਕੇਂਦਰਾਂ ਵਿਚ ਦਾਖ਼ਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਖਾਲੀ ਪਏ ਪਲਾਟਾਂ ਦੇ ਮਾਲਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਆਪਣੇ ਪਲਾਟਾਂ ਦੀ ਚਾਰਦੀਵਾਰੀ ਕਰਵਾਉਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਲੋਕ ਨਸ਼ੇ ਦੇ ਖ਼ਿਲਾਫ਼ ਪੁਲਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂ ਜੋ ਨੌਜਵਾਨਾਂ ਨੂੰ ਬਚਾਇਆ ਜਾ ਸਕੇ।
ਪੰਜਾਬ: ਅਟੈਚੀ 'ਚੋਂ ਮਿਲੀ ਕੁੜੀ ਦੀ ਲਾਸ਼ ਮਾਮਲੇ 'ਚ ਨਵਾਂ ਮੋੜ! ਹੁਣ ਗਈ ਇਕ ਹੋਰ ਜਾਨ
NEXT STORY