ਸੁਰਸਿੰਘ (ਗੁਰਪ੍ਰੀਤ ਢਿੱਲੋਂ)- ਪੁਲਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਕਸਬਾ ਸੁਰਸਿੰਘ ਅੰਦਰ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਪੁੱਤਰ ਕਰਨੈਲ ਸਿੰਘ ਉਮਰ 21 ਸਾਲ ਵਾਸੀ ਕੋਟ ਮੁਹੰਮਦ ਖਾਂ ਜ਼ਿਲ੍ਹਾ ਤਰਨਤਾਰਨ ਆਪਣੇ ਨਾਨਕੇ ਪਿੰਡ ਸੁਰਸਿੰਘ ਵਿਖੇ ਆਇਆ ਹੋਇਆ ਸੀ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਖੇਤਾਂ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੋਣ ਦੀ ਸੂਚਨਾ ਉਨ੍ਹਾਂ ਨੇ ਪੁਲਸ ਚੌਕੀ ਨੂੰ ਦਿੱਤੀ। ਮੌਕੇ ’ਤੇ ਪਹੁੰਚੀ ਪੁਲਸ ਪਾਰਟੀ ਨੇ ਅਗਲੇਰੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਨੌਜਵਾਨ ਦੀ ਲਾਸ਼ ਨੇੜਿਓਂ ਨਸ਼ਾ ਕਰਕੇ ਵਰਤੀ ਗਈ ਸਰਿੰਜ ਵੀ ਮਿਲੀ ਹੈ। ਸਥਾਨਕ ਪੁਲਸ ਚੌਕੀ ਦੇ ਇੰਚਾਰਜ ਐੱਸ.ਆਈ.ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ 174 ਦੀ ਕਾਰਵਾਈ ਕਰਦਿਆਂ ਪੱਟੀ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਹੈ। ਪੋਸਟਮਾਰਟਨ ਦੀ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ ਕਿ ਇਸ ਨੌਜਵਾਨ ਦੀ ਮੌਤ ਕਿਸ ਕਾਰਨ ਕਰਕੇ ਹੋਈ ਹੈ।
ਰਿਸ਼ਤੇਦਾਰੀ 'ਚ ਜਾ ਰਹੇ ਪਰਿਵਾਰ ਨੂੰ ਮੌਤ ਨੇ ਪਾਇਆ ਘੇਰਾ, ਗੜ੍ਹਸ਼ੰਕਰ ਵਿਖੇ ਬੱਚੇ ਸਣੇ 3 ਮੈਂਬਰਾਂ ਦੀ ਮੌਤ
NEXT STORY