ਨਾਭਾ (ਰਾਹੁਲ) : ਪੰਜਾਬ 'ਚ ਨੌਜਵਾਨ ਪੀੜ੍ਹੀ ਲਗਾਤਾਰ ਨਸ਼ਿਆਂ ਦੀ ਗ੍ਰਿਫ਼ਤ 'ਚ ਜਕੜੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਆਪਣਾ ਜ਼ਿਲ੍ਹਾ ਦਿਨੋਂ-ਦਿਨ ਨਸ਼ਿਆਂ 'ਚ ਗ੍ਰਸਤ ਹੁੰਦਾ ਜਾ ਰਿਹਾ ਹੈ ਪਰ ਸਰਕਾਰ ਅੱਖਾਂ ਬੰਦ ਕਰਕੇ ਬੈਠੀ ਹੋਈ ਹੈ। ਅਜਿਹਾ ਹੀ ਕੁੱਝ ਨਾਭਾ 'ਚ ਉਸ ਵੇਲੇ ਦੇਖਣ ਨੂੰ ਮਿਲਿਆ, ਜਦੋਂ ਇਕ ਨੌਜਵਾਨ ਨੂੰ ਚਿੱਟੇ ਦਾ ਟੀਕਾ ਲਾਉਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਜਾਣਕਾਰੀ ਮੁਤਾਬਕ ਨਾਭਾ ਦੇ ਰੋਹਟੀ ਪੁਲ ਚੌਂਕ ਤੋਂ ਕੁੱਝ ਦੂਰੀ 'ਤੇ ਮੋਟਰ 'ਤੇ ਬੈਠ ਕੇ ਇਕ ਨੌਜਵਾਨ ਚਿੱਟੇ ਦਾ ਟੀਕਾ ਭਰ ਕੇ ਲਾ ਰਿਹਾ ਸੀ।
ਇਹ ਵੀ ਪੜ੍ਹੋ : ਅੱਜ 'ਪੰਜਾਬ' 'ਚ ਸਫ਼ਰ ਕਰਨ ਵਾਲੇ ਲੋਕ ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹਨ ਇਹ ਖ਼ਬਰ
ਇਸੇ ਦੌਰਾਨ ਕੁੱਝ ਨੌਜਵਾਨਾਂ ਵੱਲੋਂ ਉਸ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ। ਕਾਬੂ ਕੀਤੇ ਗਏ ਨੌਜਵਾਨ ਦਾ ਪਿੰਡ ਖੇੜੀ ਜੱਟਾਂ ਦੱਸਿਆ ਜਾ ਰਿਹਾ ਹੈ। ਉਸ ਨੇ ਦੱਸਿਆ ਕਿ ਉਸ ਨੇ ਇਹ ਨਸ਼ਾ ਇੱਥੋਂ ਹੀ ਨਾਲ ਲੱਗਦੇ ਰੋਹਟੀ ਪੁਲ ਤੋਂ ਲਿਆ ਹੈ। ਇਸ ਤੋਂ ਬਾਅਦ ਨੌਜਵਾਨ ਮੁੰਡਿਆਂ ਵੱਲੋਂ ਫੜ੍ਹੇ ਗਏ ਨੌਜਵਾਨ ਦੇ ਘਰ ਫੋਨ ਕਰਕੇ ਪਰਿਵਾਰ ਨੂੰ ਇਸ ਬਾਰੇ ਸੁਚੇਤ ਕੀਤਾ ਗਿਆ ਕਿ ਉਹ ਆਪਣੇ ਪੁੱਤਰ ਨੂੰ ਨਸ਼ਿਆਂ ਤੋਂ ਬਚਾ ਕੇ ਰੱਖਣ। ਉਕਤ ਨੌਜਵਾਨ ਨੇ ਖ਼ੁਦ ਨੂੰ ਬਚਾਉਣ ਲਈ ਬਹੁਤ ਤਰਲੇ-ਮਿੰਨਤਾਂ ਕੀਤੇ ਅਤੇ ਅੱਗੇ ਤੋਂ ਅਜਿਹਾ ਨਾ ਕਰਨ ਲਈ ਕਿਹਾ।
ਇਹ ਵੀ ਪੜ੍ਹੋ : ਕੈਪਟਨ-ਸਿੱਧੂ ਦੀ ਲੜਾਈ ਬਾਰੇ ਹਰੀਸ਼ ਰਾਵਤ ਦੇ ਨਵੇਂ ਬਿਆਨ ਕਾਰਨ ਗਰਮਾਈ ਸਿਆਸਤ, ਜਾਣੋ ਕੀ ਬੋਲੇ
ਉਸ ਨੇ ਮੁਆਫ਼ੀਆਂ ਮੰਗ ਕੇ ਆਪਣਾ ਖਹਿੜਾ ਛੁਡਾਇਆ। ਇਸ ਮੌਕੇ ਅਮਰਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇੱਥੇ ਮੋਟਰ 'ਤੇ ਰੋਜ਼ਾਨਾ ਅਨੇਕਾ ਹੀ ਸਰਿੰਜਾਂ ਦਿਖਾਈ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਹਲਕਾ 2 ਕੈਬਨਿਟ ਮੰਤਰੀਆਂ ਦਾ ਹਲਕਾ ਹੈ ਅਤੇ ਇੱਥੇ ਨਸ਼ਾ ਧੜੱਲੇ ਨਾਲ ਵਿਕ ਰਿਹਾ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਲਈ 'ਨਵਜੋਤ ਸਿੱਧੂ' ਦਾ ਨਵਾਂ ਫਾਰਮੂਲਾ, ਇਨ੍ਹਾਂ ਕਾਂਗਰਸੀ ਆਗੂਆਂ ਨੂੰ ਨਹੀਂ ਮਿਲੇਗੀ ਟਿਕਟ
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਚੁੱਕੀ ਸੀ ਕਿ ਉਹ ਚਾਰ ਹਫ਼ਤਿਆਂ ਅੰਦਰ ਨਸ਼ਾ ਖ਼ਤਮ ਕਰ ਦੇਣਗੇ ਪਰ ਸਾਢੇ 4 ਸਾਲ ਬੀਤੇ ਜਾਣ ਦੇ ਬਾਵਜੂਦ ਵੀ ਨਸ਼ਾ ਜਿਉਂ ਦਾ ਤਿਉਂ ਵਿਕ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਇਆ ਜਾਵੇ ਅਤੇ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਸ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾਇਆ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸ੍ਰੀ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਦਰਜਾ ਦੇਣ ਲਈ ਪੰਥਕ ਜਥੇਬੰਦੀਆਂ ਨੇ ਡੀ.ਸੀ ਨੂੰ ਦਿੱਤਾ ਮੰਗ ਪੱਤਰ
NEXT STORY